ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕੀਤਾ ਕਾਬੂ
ਅਜੀਤ ਡੈਸਕ
04-06-2025
ਖੰਨਾ, 3 ਜੂਨ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ ਪੁਲਿਸ ਨੇ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਐਸ. ਐੱਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਪ੍ਰਗਟ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲਲਹੇੜੀ ਚੌਂਕ ਵੱਲ ਤੋਂ ਬੱਸ ਸਟੈਂਡ ਵੱਲ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ | ਜਿਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ | ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ 4 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਅਜੇ ਕੁਮਾਰ ਉਰਫ ਨੇਪਾਲੀ ਵਾਸੀ ਮੁਹੱਲਾ ਧਰਮਪੁਰਾ ਰਵੀਦਾਸ ਮੰਦਰ ਖੰਨਾ ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 27/61/85 ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |