20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 04-06-2025
ਖੰਨਾ, 3 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਰਾਹਗੀਰਾਂ ਤੋਂ ਲੁੱਟਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਐਸ. ਐੱਚ. ਓ. ਇੰਸ. ਵਿਨੋਦ ਕੁਮਾਰ ਨੇ ਦੱਸਿਆ ਕਿ 21 ਮਈ ਨੂੰ ਪਿ੍ਸਟਾਈਨ ਮਾਲ ਜੀ. ਟੀ. ਰੋਡ ਖੰਨਾ ਵਿਖੇ ਖਾਨਾ ਵੱਲ ਤੋਂ ਇੱਕ ਅÏਰਤ ਆਪਣੀ ਸਕੂਟਰੀ 'ਤੇ ਦਵਾਈ ਲੈ ਕੇ ਆਪਣੇ ਘਰ ਮੰਡੀ ਗੋਬਿੰਦਗੜ੍ਹ ਵਿਖੇ ਜਾ ਰਹੀ ਸੀ ਤਾਂ ਰਸਤੇ ਵਿੱਚ ਕੁੱਝ ਵਿਅਕਤੀਆਂ ਨੇ ਉਸ ਦੇ ਗਲ ਵਿਚ ਪਾਈ ਸੋਨੇ ਦੀ ਚੈਨੀ ਝਪਟ ਮਾਰ ਕੇ ਲੈ ਗਏ | ਜਿਸ ਤੇ ਥਾਣਾ ਸਿਟੀ ਖੰਨਾ ਵਿਖੇ ਪੁਲਿਸ ਨੇ ਉਕਤ ਮਹਿਲਾ ਦੀ ਸ਼ਿਕਾਇਤ ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਲੁੱਟ ਖੋਹ ਕਰਨ ਦੇ ਮਾਮਲੇ ਵਿਚ ਧਾਰਾ 304 (2), 317 (2) ਅਧੀਨ ਕੇਸ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਪਹਿਚਾਣ ਕੁਨਾਲ ਕੁਮਾਰ ਮਨਿੰਦਰ ਸਿੰਘ ਅਤੇ ਡਿੰਪਲ ਕੁਮਾਰ ਵਜੋਂ ਹੋਈ | ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚੋਂ ਮਨਿੰਦਰ ਸਿੰਘ ਨੇ ਪਹਿਲਾਂ ਵੀ ਕਈ ਮਾਮਲਾ ਦਰਜ ਹਨ | ਪੁਲਿਸ ਨੇ ਇੰਨਾ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸਬ ਇੰਸ. ਸੰਜਮ ਪ੍ਰਤਾਪ ਸਿੰਘ, ਹੈਡ ਕਾਂਸਟੇਬਲ ਸਿਮਰਨਜੀਤ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਪਿਤਾ ਦੀ ਮੌਤ, ਧੀ ਜ਼ਖਮੀ ਅਗਲੀ ਖ਼ਬਰ ਫ਼ਰਦ ਕੇਂਦਰ ਦੇ ਮੁਲਾਜ਼ਮ ਗਏ ਹੜਤਾਲ 'ਤੇ ਲੋਕ ਹੁੰਦੇ ਰਹੇ ਖੱਜਲ ਖੁਆਰ <br/>
Ad Position 24