20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੜਕ ਹਾਦਸੇ ਵਿਚ ਪਿਤਾ ਦੀ ਮੌਤ, ਧੀ ਜ਼ਖਮੀ

Ad Position 21
No active advertisement
ਅਜੀਤ ਡੈਸਕ 04-06-2025
ਮਾਛੀਵਾੜਾ ਸਾਹਿਬ, 3 ਜੂਨ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਵਾਤ ਪਿੰਡ ਸਰਹਿੰਦ ਨਹਿਰ ਤੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਸੰਜੀਵ ਕੁਮਾਰ (46) ਵਾਸੀ ਮਾਤਾ ਵੈਸ਼ਨੂੰ ਕਾਲੋਨੀ, ਲੁਧਿਆਣਾ ਦੀ ਮੌਤ ਹੋ ਗਈ ਜਦਕਿ ਉਸ ਦੀ ਨਾਬਾਲਗ ਬੇਟੀ ਦੀਪਿਕਾ ਗੰਭੀਰ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਕਾਲਕਾ ਵਿਖੇ ਆਪਣੀ ਭਾਣਜੀ ਦੇ ਸ਼ਗਨ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਗਿਆ ਸੀ ਅਤੇ ਉੱਥੋਂ ਆਪਣੀ ਲੜਕੀ ਦੀਪਿਕਾ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਲੁਧਿਆਣਾ ਵਾਪਸ ਆ ਰਿਹਾ ਸੀ | ਪਵਾਤ ਪੁਲ ਨੇੜੇ ਸਰਹਿੰਦ ਨਹਿਰ ਕਿਨਾਰੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਸਦੇ ਮੋਟਰਸਾਈਕਲ ਵਿਚ ਸਿੱਧੀ ਟੱਕਰ ਮਾਰੀ ਜਿਸ ਵਿਚ ਸੰਜੀਵ ਕੁਮਾਰ ਤੇ ਉਸ ਦੀ ਲੜਕੀ ਸੜਕ 'ਤੇ ਡਿੱਗੇ ਗਏ | ਜ਼ਖ਼ਮੀ ਹਾਲਤ ਵਿਚ ਦੋਵੇਂ ਪਿਤਾ ਧੀ ਨੂੰ ਸਮਰਾਲਾ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਪਰ ਉੱਥੇ ਡਾਕਟਰਾਂ ਨੇ ਸੰਜੀਵ ਕੁਮਾਰ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਦੀ ਧੀ ਦੀਪਿਕਾ ਦੀ ਹਾਲਤ ਗੰਭੀਰ ਦੇਖਦਿਆਂ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ | ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਮਾਛੀਵਾੜਾ ਪੁਲਸ ਨੇ ਚਾਲਕ ਤੇਜਿੰਦਰ ਸਿੰਘ ਵਾਸੀ ਪਿੰਡ ਹਮੀਦੀ, ਜ਼ਿਲਾ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਸ ਵਲੋਂ ਮਿ੍ਤਕ ਸੰਜੀਵ ਕੁਮਾਰ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ 'ਚ ਮੱਕੀ ਦੀ ਫ਼ਸਲ 2501 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ ਅਗਲੀ ਖ਼ਬਰ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24