ਮਾਛੀਵਾੜਾ ਸਾਹਿਬ, 3 ਜੂਨ (ਰਾਜਦੀਪ ਸਿੰਘ ਅਲਬੇਲਾ) ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਮਾਛੀਵਾੜਾ ਵਿਖੇ ਆਪਣੇ ਨਜ਼ਦੀਕੀ ਸਾਥੀ ਕਸਤੂਰੀ ਲਾਲ ਮਿੰਟੂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਜ਼ਿਮਨੀ ਚੋਣ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਲੱਗਦਾ ਸੀ ਕਿ ਸਾਡਾ ਲੁਧਿਆਣਾ ਜ਼ਿਮਨੀ ਚੋਣ ਦੇ ਵਿਚ ਮੁਕਾਬਲਾ ਭਾਜਪਾ ਨਾਲ ਹੈ, ਪਰ ਲੁਧਿਆਣਾ ਦੇ ਲੋਕ ਆਰ.ਐਸ.ਐਸ ਦੀ ਵਿਚਾਰਧਾਰਾ ਬਿਲਕੁਲ ਤਿਆਗ ਦੇਣਗੇ ਕਿਉਂਕਿ ਇੱਥੇ ਭਾਜਪਾ 'ਚ ਗੁੱਟਬੰਦੀ ਹੈ | ਰਾਜਾ ਵੜਿੰਗ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਸਰਕਾਰ ਨੇ ਨਵੀਂ ਲੈਂਡ ਪੋਲਿੰਗ ਪਾਲਿਸੀ ਬਣਾਈ ਹੈ ਉਸ ਵਿਚ ਉਹ ਜ਼ਿਮੀਂਦਾਰਾਂ ਦਾ ਡਟ ਕੇ ਸਾਥ ਦੇਣਗੇ | ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਹਲਕਾ ਸਮਰਾਲਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਥੀਪੁਰ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ ਅਤੇ ਹੁਸਨ ਲਾਲ ਮੜਕਣ ਆਦਿ ਵੀ ਮੌਜੂਦ ਸਨ |