20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 04-06-2025
ਰਾਏਕੋਟ, 3 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਨਿਰਮਲ ਡੇਰਾ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਗੱਦੀਨਸ਼ੀਨ ਮਹਾਂਪੁਰਸ਼ ਸੰਤ ਬਾਬਾ ਤਰਲੋਚਨ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ 6 ਜੂਨ, ਦਿਨ ਸ਼ੁੱਕਰਵਾਰ ਨੂੰ ਪਾਏ ਜਾਣਗੇ | ਉਪਰੰਤ ਮਹਾਨ ਢਾਡੀ-ਕਵੀਸ਼ਰ ਦਰਬਾਰ ਸਜੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਨਿਰਮਲੇ ਭੇਖ ਦੇ ਸਾਧੂ-ਮਹਾਂਪੁਰਸ਼ ਹਾਜ਼ਰੀਆਂ ਭਰਨਗੇ | ਇਸ ਤੋਂ ਇਲਾਵਾ ਧਾਰਮਿਕ ਸਮਾਗਮ ਦੌਰਾਨ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾਵੇਗਾ, ਜਿਸ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਇਸ ਮੌਕੇ ਗੁਰੂ ਦਾ ਲੰਗਰ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ | ਉਨ੍ਹਾਂ ਦਾਨੀ ਸੱਜਣਾਂ ਨੂੰ ਸਹਿਯੋਗ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ 12 ਨੂੰ ਲੁਧਿਆਣਾ ਵਿਖੇ ਐਨ. ਪੀ. ਐੱਸ. ਪੀੜਤ ਮੁਲਾਜ਼ਮ ਕੱਢਣਗੇ ਸਰਕਾਰ ਦਾ ਜਲੂਸ-ਕੱਦੋਂ, ਮੰਡਿਆਲਾ ਅਗਲੀ ਖ਼ਬਰ ਸਾਬਕਾ ਫ਼ੌਜੀ ਨੇ ਪਤਨੀ ਅਤੇ ਪੁੱਤਰ ਦੇ ਮਾਰੀਆਂ ਗੋਲੀਆਂ-ਘਰੋਂ ਫਰਾਰ <br/>
Ad Position 24