20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ 'ਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ

Ad Position 21
No active advertisement
ਅਜੀਤ ਡੈਸਕ 04-06-2025
ਜੌੜੇਪੁਲ ਜਰਗ, 3 ਜੂਨ (ਪਾਲਾ ਰਾਜੇਵਾਲੀਆ)-ਭਗਤ ਪੂਰਨ ਸਿੰਘ (ਬਾਨੀ ਪਿੰਗਲਵਾੜਾ ਅੰਮਿ੍ਤਸਰ) ਦੇ ਜਨਮ ਦਿਹਾੜੇ ਨੂੰ ਸਮਰਪਿਤ 4 ਜੂਨ ਤੱਕ ਜਾਰੀ ਰਹਿਣ ਵਾਲੇ ਸਮਾਗਮਾਂ ਦੌਰਾਨ ਅੱਜ ਪਿੰਡ ਰਾਜੇਵਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਭਗਤ ਪੂਰਨ ਸਿੰਘ ਗੁਰਮਤਿ ਕਾਲਜ ਰੋਹਣੋਂ ਖ਼ੁਰਦ ਪਿ੍ੰਸੀਪਲ ਬੀਬੀ ਸਤਵੰਤ ਕੌਰ ਖ਼ਾਲਸਾ ਨੇ ਦੱਸਿਆ ਕਿ ਦਸਤਾਰ ਮੁਕਾਬਲਿਆਂ ਦੇ ਨਾਲ ਨਾਲ ਲੜਕੀਆਂ ਦੇ ਲੰਮੇ ਕੇਸਾਂ ਦੇ ਮੁਕਾਬਲੇ ਵੀ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਨਤੀਜੇ ਦੇਰ ਰਾਤ ਤੱਕ ਆਉਣਗੇ ਅਤੇ ਇਹਨਾਂ ਮੁਕਾਬਲਿਆਂ 'ਚੋਂ ਜੇਤੂ ਰਹੇ ਬੱਚਿਆਂ ਨੂੰ 4 ਜੂਨ ਸਨਮਾਨਿਤ ਕੀਤਾ ਜਾਵੇਗਾ | ਭਗਤ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੁਰਿੰਦਰਪਾਲ ਸਿੰਘ ਰਾਜੇਵਾਲ ਨੇ ਦੱਸਿਆ ਕਿ 4 ਜੂਨ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸਾਰਾ ਨਗਰ ਪੂਰੀ ਸ਼ਰਧਾ ਸਤਿਕਾਰ ਭਾਵਨਾ ਨਾਲ ਪੂਰੀ ਇੱਕਜੁੱਟਤਾ ਨਾਲ ਸਾਰੇ ਸਮਾਗਮਾਂ ਦੀ ਤਿਆਰੀ ਕਰ ਰਿਹਾ ਹੈ | ਇਸ ਮੌਕੇ ਪ੍ਰੋ. ਲਵਪ੍ਰੀਤ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਸੰਦੀਪ ਸਿੰਘ ਬਗਲੀ, ਸੁਮਨਦੀਪ ਸਿੰਘ, ਪ੍ਰਬੰਧਕ ਕਰਨੈਲ ਸਿੰਘ ਰਾਜੇਵਾਲ, ਸੁਰਿੰਦਰਪਾਲ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਬਿੰਦਰੀ, ਬਾਬਾ ਲੱਖਾ ਸਿੰਘ, ਹਰਪ੍ਰੀਤ ਸਿੰਘ ਸੋਢੀ, ਸਵਰਨ ਸਿੰਘ, ਬਹਾਦਰ ਸਿੰਘ, ਤਰਲੋਚਨ ਸਿੰਘ, ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਰਾਜੇਵਾਲ ਦੇ ਪਤਵੰਤੇ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫ਼ਸਲ ਦੇ ਮੁੱਲ 'ਚ ਕੀਤਾ 69 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਛੋਕਰ ਮੋਰਕਰੀਮਾਂ/ਮਾਨ ਗੁੜੇ ਅਗਲੀ ਖ਼ਬਰ ਮਾਤਾ ਜੋਗੇਸਵਰ ਕੌਰ ਸ਼ਾਹਪੁਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24