ਮਲੌਦ, 3 ਜੂਨ (ਦਿਲਬਾਗ ਸਿੰਘ ਚਾਪੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਗੋਸਲ ਵਿਖੇ ਸਕੂਲ ਮੁਖੀ ਸਟੇਟ ਅਵਾਰਡੀ ਨਵਜੋਤ ਸ਼ਰਮਾ ਦੀ ਅਗਵਾਈ ਹੇਠ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ | ਸਟੇਟ ਅਵਾਰਡੀ ਨਵਜੋਤ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਰ ਕੈਂਪ ਦੌਰਾਨ ਇੱਕ ਭਾਰਤ ਸ੍ਰੇਸ਼ਟ ਭਾਰਤ ਥੀਮ ਅਧੀਨ ਸਰਕਾਰੀ ਮਿਡਲ ਸਕੂਲ ਗੋਸਲ ਦੇ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਨਾਲ ਸੰਬੰਧਿਤ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਗਈ | ਸੱਤ ਦਿਨ ਚੱਲੇ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਦੀ ਗਿਣਤੀ, ਦੇਸ਼ ਭਗਤੀ ਦੇ ਸਲੋਗਨ, ਰੋਲ ਪਲੇਅ, ਫੋਕ ਡਾਂਸ, ਰਵਾਇਤੀ ਪਕਵਾਨਾਂ ਬਾਰੇ, ਉਥੋਂ ਦੇ ਲੋਕ ਨਾਇਕਾਂ ਬਾਰੇ, ਕਲਚਰ ਬਾਰੇ, ਇਤਿਹਾਸਿਕ ਸਥਾਨਾਂ ਬਾਰੇ, ਨਦੀਆਂ ਅਤੇ ਪਰਬਤਾਂ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ | ਵਿਦਿਆਰਥੀਆਂ ਦੁਆਰਾ ਇਸ ਸਮਰ ਕੈਂਪ ਦੌਰਾਨ ਵੱਖ-ਵੱਖ ਦਿਨਾਂ ਨਾਲ ਸੰਬੰਧਿਤ ਵੱਖ ਵੱਖ ਵਿਸ਼ਿਆਂ ਦੇ ਚਾਰਟ ਅਤੇ ਮਾਡਲ ਤਿਆਰ ਕੀਤੇ ਗਏ ਜਿਨ੍ਹਾਂ ਦੀ ਸਮਰ ਕੈਂਪ ਦੇ ਅਖੀਰਲੇ ਦਿਨ ਪ੍ਰਦਰਸ਼ਨੀ ਵੀ ਲਗਾਈ ਗਈ | ਕੈਂਪ ਦੇ ਅਖੀਰਲੇ ਦਿਨ ਸਕੂਲ ਮੁਖੀ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਭਾਸ਼ਣ ਦੁਆਰਾ ਇਕ ਭਾਰਤ ਸੇ੍ਰਸ਼ਟ ਭਾਰਤ ਦੀਆਂ ਧਾਰਨਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਇਸ ਸਮਰ ਕੈਂਪ ਨੂੰ ਸਫਲਤਾ ਪੂਰਵਕ ਸੰਪੰਨ ਕਰਨ ਵਿੱਚ ਕਮਲ ਸਿੰਘ, ਗੁਰਮਿੰਦਰਜੀਤ ਸਿੰਘ, ਰਾਹੁਲ ਗਰਗ ਅਤੇ ਕਮਲਜੀਤ ਕੌਰ ਦਾ ਵੀ ਬਹੁਤ ਯੋਗਦਾਨ ਰਿਹਾ |