20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 04-06-2025
ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)- ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਆਪਣੀ ਇੱਕੋ ਇੱਕ ਮੰਗ ਰੈਗੂਲਰ ਕਰਨ ਅਤੇ ਤਨਖ਼ਾਹਾਂ ਵਿਚ 20% ਵਾਧੇ ਦੀ ਮੰਗ ਨੂੰ ਲੇ ਕੇ 8 ਜੂਨ ਨੂੰ ਫੇਰ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਜਥੇਬੰਦੀ ਬਲਾਕ ਪ੍ਰਧਾਨ ਸਿਖਾ ਸ਼ਰਮਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 18 ਮਈ ਨੂੰ ਵੀ ਇਕ ਸ਼ਾਂਤਮਈ ਰੋਸ ਮਾਰਚ ਆਪ ਦੇ ਸੰਸਦ ਮੈਂਬਰ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਮੁੱਖ ਦਫ਼ਤਰ ਤੱਕ ਕੀਤਾ ਗਿਆ ਸੀ, ਜਿਸ ਉਪਰੰਤ ਸੰਜੀਵ ਅਰੋੜਾ ਨੇ ਮੰਗ ਪੱਤਰ ਸੰਬੰਧਿਤ ਅਧਿਕਾਰੀਆਂ ਨੂੰ ਭੇਜਣ ਉਪਰੰਤ ਮੰਗਾਂ ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ | ਪ੍ਰੰਤੂ ਇੰਨੇ ਦਿਨ ਬੀਤਣ ਉਪਰੰਤ ਵੀ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ | ਜਿਸ ਤੋਂ ਸਮੂਹ ਕਰਮਚਾਰੀਆਂ ਵਿਚ ਰੋਸ ਦੀ ਭਾਵਨਾ ਹੈ | ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਜਿਲਾ ਪ੍ਰਧਾਨ ਨਾਲ ਹੋਈ ਵਰਚੁਆਲ ਮੀਟਿੰਗ ਉਪਰੰਤ ਫ਼ੈਸਲਾ ਲਿਆ ਗਿਆ ਕਿ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਅਤੇ ਹੁਣ ਤੱਕ ਹਰ ਮੁਹਿੰਮ ਵਿਚ ਸਾਥ ਦੇਣ ਉਪਰੰਤ ਵੀਂ 40 ਮਹੀਨੇ ਬੀਤ ਜਾਣ ਤੇ ਵੀ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਸਮੂਹ ਕਰਮਚਾਰੀਆਂ ਵਿਚ ਰੋਹ ਫੈਲਿਆ ਹੋਇਆ ਹੈ | ਇਸ ਮੌਕੇ ਸਿਖਾ ਸ਼ਰਮਾ, ਸੰਦੀਪ ਕੁਮਾਰ, ਸੰਜੇ, ਚੰਦਰ ਪ੍ਰਭਾ, ਸੋਨੀ ਕੌਰ, ਨਵਪ੍ਰੀਤ ਕੌਰ, ਰਾਮੋਨਾ ਅਤੇ ਸਿਵਲ ਹਸਪਤਾਲ ਖੰਨਾ ਦੇ ਸਮੂਹ ਮੈਂਬਰ ਹਾਜ਼ਰ ਹਨ |
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸਕੂਲ ਦੋਰਾਹਾ ਵਿਖੇ ਅਧਿਆਪਕਾਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਲਈ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਬਾਬਾ ਬਾਲਕ ਨਾਥ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ
Ad Position 24