ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਹਰਬੰਸ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਅਤੇ ਪ੍ਰਦੀਪ ਕੁਮਾਰ ਨੇ ਸਾਂਝੇ ਪੈੱ੍ਰਸ ਬਿਆਨ ਵਿਚ ਦੱਸਿਆ ਕਿ ਮੀਟਿੰਗ ਵਿਚ ਸਰਕਲ ਅਹੁਦੇਦਾਰਾਂ ਹਰਬੰਸ ਸਿੰਘ ਮੰਡੇਰ, ਸੰਤੋਖ ਸਿੰਘ, ਮੇਹਰ ਪਾਲ, ਜੰਗੀਰ ਸਿੰਘ, ਬਲਜੀਤ ਸਿੰਘ ਖਟੜਾ, ਪਲਵਿੰਦਰ ਸਿੰਘ, ਸੁਰਜੀਤ ਸਿੰਘ ਮੰਡਲਾ ਦੇ ਪ੍ਰਧਾਨ ਸਕੱਤਰ ਸੁਖਵਿੰਦਰ ਸਿੰਘ ਸੁੱਖਾ, ਸੁਰੇਸ਼ ਕੁਮਾਰ, ਹਰਜਿੰਦਰ ਸਿੰਘ ਖੰਨਾ, ਗੁਰਸੇਵਕ ਸਿੰਘ ਮੋਹੀ, ਜੋਗਿੰਦਰ ਸਿੰਘ ਜਲਾ, ਰਛਪਾਲ ਸਿੰਘ ਸ਼ਾਮਿਲ ਹੋਏ ਅਤੇ ਆਪਣੇ ਆਪਣੇ ਵਿਚਾਰ ਰੱਖੇ | ਮੀਟਿੰਗ ਵਿਚ ਪੰਜਾਬ ਸਰਕਾਰ ਅਤੇ ਪਾਵਰਕਮ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦੇ ਬਕਾਇਆਂ ਦੀ ਅਦਾਇਗੀ ਜਲਦੀ ਕੀਤੀ ਜਾਵੇ, ਨਹੀਂ ਤਾਂ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਮੀਟਿੰਗ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪੰਜਾਬ ਦੇ ਮਿਤੀ 12 ਅਤੇ 13 ਜੁਲਾਈ 2025 ਨੂੰ ਹੋਣ ਵਾਲੇ ਸੂਬਾਈ ਚੋਣ ਡੈਲੀਗੇਟ ਇਜਲਾਸ ਦੀ ਤਿਆਰੀ ਲਈ ਵੀ ਵਿਚਾਰ ਚਰਚਾ ਅਤੇ ਰੂਪ ਰੇਖਾ ਤਿਆਰ ਕੀਤੀ ਗਈ | ਉਕਤ ਆਗੂਆਂ ਨੇ ਮੰਗ ਕੀਤੀ ਗਈ ਕਿ ਜੇਕਰ ਪੈਨਸ਼ਨਰਾਂ ਦੀ ਮੰਗਾ ਮਸਲਿਆਂ ਨੂੰ ਜਲਦੀ ਹੱਲ ਨਾ ਕਰਣ ਦੀ ਸੂਰਤ ਵਿੱਚ ਸੂਬਾ ਕਮੇਟੀ ਵਲੋਂ ਅਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਵੱਲੋਂ ਜੋ ਵੀ ਸੰਘਰਸ਼ ਦੇ ਪ੍ਰੋਗਰਾਮ ਜਾਰੀ ਕੀਤੇ ਜਾਣਗੇ ਖੰਨਾ ਸਰਕਲ ਦੇ ਸਮੂਹ ਪੈਨਸ਼ਨਰਜ਼ ਉਸ ਵਿਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ |