20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਤੇ ਬੱਚਿਆਂ ਸਮੇਤ ਮੰਤਰੀ ਦੇ ਹਲਕੇ ਸਾਹਨੇਵਾਲ 'ਚ ਸੂਬਾ ਪੱਧਰੀ ਧਰਨਾ ਦੇਣਗੇ

Ad Position 21
No active advertisement
ਅਜੀਤ ਡੈਸਕ 04-06-2025
ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਦਲਬੀਰ ਸਿੰਘ ਗਲਵੱਡੀ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਰੋਹਣੋ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਲ ਕਰਨ ਵਾਲੀ ਤਜਵੀਜ਼ ਲਾਗੂ ਕਰਕੇ ਪੱਕਾ ਰੁਜਗਾਰ ਕਰਨ ਵਾਲੀ ਪ੍ਰਮੁੱਖ ਮੰਗ ਪੰਜਾਬ ਸਰਕਾਰ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ | ਜਿਸ ਦੇ ਵਿਰੋਧ ਵਿਚ ਵਰਕਰਾਂ ਵੱਲੋਂ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ | ਇਸ ਸੰਘਰਸ਼ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਜ਼ਿਲ੍ਹਾ ਲੁਧਿਆਣਾ ਵਿਚ ਜੱਥੇਬੰਦੀ ਵਲੋਂ 15 ਜੂਨ 2025 ਨੂੰ ਸੂਬਾ ਪੱਧਰੀ ਧਰਨਾ ਪਰਿਵਾਰਾਂ ਅਤੇ ਬੱਚਿਆ ਸਮੇਤ ਦਿੱਤਾ ਜਾਵੇਗਾ | ਇਸ ਮੌਕੇ ਗੁਰਤੇਜ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਗੁਰਿੰਦਰ ਤੁਰਮਰੀ ਆਦਿ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਅੱਗ ਬੁਝਾਊ ਕਾਰਵਾਈ ਸੰਬੰਧੀ ਮੌਕ ਡਰਿੱਲ ਕਰਵਾਈ ਅਗਲੀ ਖ਼ਬਰ ਸੰਤ ਕਰਮ ਸਿੰਘ ਸਿੱਧਸਰ ਭੀਖੀ ਵਾਲਿਆਂ ਦੀ ਨਿੱਘੀ ਯਾਦ 'ਚ ਸਾਲਾਨਾ ਸਮਾਗਮ 12, 13 ਅਤੇ 14 ਨੂੰ
Ad Position 24