20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੰਨੀ ਦੂਆ ਨੂੰ ਸ਼ਰਧਾਂਜਲੀ ਦੇਣ ਲਈ ਰਾਜਾ ਵੜਿੰਗ, ਕੋਟਲੀ, ਰਾਜੇਵਾਲ ਤੇ ਢਿੱਲੋਂ ਸਮੇਤ ਵੱਡੇ ਰਾਜਸੀ ਆਗੂ ਪੁੱਜੇ

Ad Position 21
No active advertisement
ਅਜੀਤ ਡੈਸਕ 04-06-2025
ਸਮਰਾਲਾ, 3 ਜੂਨ (ਗੋਪਾਲ ਸੋਫਤ)-ਸਥਾਨਕ ਨਗਰ ਕੌਂਸਲ ਦੇ ਉਪ ਪ੍ਰਧਾਨ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਕੁਮਾਰ ਸੰਨੀ ਦੂਆ ਨੂੰ ਉਸ ਦੇ ਭੋਗ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਵਿਚ ਕਾਂਗਰਸ ਪਾਰਟੀ ਦੇ ਚੋਟੀ ਦੇ ਆਗੂਆਂ, ਸਾਰੀਆਂ ਰਾਜਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਪਤਵੰਤਿਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸੰਨੀ ਦੂਆ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਸੰਨੀ ਦੂਆ ਨੇ ਛੋਟੀ ਉਮਰ ਵਿੱਚ ਰਾਜਨੀਤੀ ਅਤੇ ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਅੱਜ ਸ਼ਰਧਾਂਜਲੀ ਸਮਾਗਮ ਵਿਚ ਵਿਸ਼ਾਲ ਇਕੱਠ ਦੱਸ ਰਿਹਾ ਹੈ ਕਿ ਸੰਨੀ ਦੂਆ ਨੇ ਸਿਰਫ਼ ਚੋਣਾਂ ਹੀ ਨਹੀਂ ਜਿੱਤੀਆਂ ਬਲਕਿ ਹਰ ਵਰਗ ਦੇ ਲੋਕਾਂ ਦਾ ਦਿਲ ਜਿੱਤ ਕੇ ਸਮਾਜ ਵਿਚ ਆਪਣਾ ਵੱਡਾ ਮੁਕਾਮ ਹਾਸਿਲ ਕੀਤਾ ਸੀ | ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸੀਮਤ ਸਾਧਨਾਂ ਦੇ ਬਾਵਜੂਦ ਵੀ ਇਮਾਨਦਾਰੀ ਨਾਲ ਪਿਛਲੇ ਦੋ ਦਹਾਕਿਆਂ ਤੋਂ ਲੋਕ ਸੇਵਾ ਕਰ ਰਹੇ ਸੰਨੀ ਦੂਆ ਦੇ ਇਸ ਸੰਸਾਰ ਤੋਂ ਅਚਾਨਕ ਤੁਰ ਜਾਣ ਨਾਲ ਪਰਿਵਾਰ ਦੇ ਨਾਲ -ਨਾਲ ਹਲਕੇ ਤੇ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਕਾਂਗਰਸ ਪਾਰਟੀ ਦੇ ਸਥਾਨਕ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੰਨੀ ਦੂਆ ਨੇ ਸਮਰਾਲਾ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੀ ਨਹੀਂ ਬਲਕਿ ਉਹ ਸੂਬਾ ਪੱਧਰ ਦੇ ਵੱਡੇ ਪ੍ਰੋਗਰਾਮਾਂ ਤੇ ਸਮਾਗਮਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਿਹਾ ਹੈ | ਰਾਜਾ ਵੜਿੰਗ ਤੇ ਰਾਜਾ ਗਿੱਲ ਨੇ ਸੰਨੀ ਦੂਆ ਦੇ ਪਰਿਵਾਰ ਦੀ ਸਹਾਇਤਾ ਅਤੇ ਸਾਥ ਦੇਣ ਦਾ ਭਰੋਸਾ ਦਿੱਤਾ | ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਸੰਨੀ ਦੂਆ ਦੀ ਬਾਕਮਾਲ ਕਾਰਜਸ਼ੈਲੀ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਵਲੋਂ ਪਾਰਟੀ ਦੇ ਹਰ ਕੰਮ ਦੇ ਨਾਲ ਨਾਲ ਧਾਰਮਿਕ ਤੇ ਹੋਰ ਸਾਂਝੇ ਕੰਮਾਂ ਵਿਚ ਵੀ ਹਰ ਜ਼ਿੰਮੇਵਾਰੀ ਅੱਗੇ ਹੋ ਕਿ ਨਿਭਾਈ ਜਾਂਦੀ ਸੀ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਸੂਬਾ ਸੰਗਠਨ ਸਕੱਤਰ ਕੈਪਟਨ ਸੰਦੀਪ ਸੰਧੂ, ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਦੇ ਸਪੁੱਤਰ ਕਾਮਿਲ ਬੋਪਾਰਾਏ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਤੇਜੀ, ਰਾਜੇਵਾਲ ਸਾਹਨੇਵਾਲ ਤੋਂ ਹਲਕਾ ਇੰਚਾਰਜ ਬਿਕਰਮ ਸਿੰਘ ਬਾਜਵਾ, ਕਾਂਗਰਸੀ ਆਗੂ ਗੁਰਪ੍ਰੀਤ ਬਲੀਏਵਾਲ, ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਸੋਹਣ ਲਾਲ ਬਲੱਗਣ, ਅਕਾਲੀ ਦਲ ਦੇ ਰਜਿੰਦਰ ਸਿੰਘ ਢਿੱਲੋ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ, ਯੂਥ ਕਾਂਗਰਸ ਦੇ ਪਰਵਿੰਦਰ ਸਿੰਘ ਗੋਲਡੀ, ਪਿ੍ੰਸੀਪਲ ਡਾਕਟਰ ਪਰਮਿੰਦਰ ਸਿੰਘ, ਆਪ ਜੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ, ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਤਿਵਾੜੀ, ਕਸਤੂਰੀ ਲਾਲ ਮਿੰਟੂ, ਭਾਜਪਾ ਦੇ ਅਜੀਤ ਗੁਪਤਾ ਤੇ ਮੰਡਲ ਪ੍ਰਧਾਨ ਸੰਦੀਪ ਭਾਰਤੀ ਸਮੇਤ ਹਲਕੇ ਦੇ ਕੌਂਸਲਰ ਅਤੇ ਪੰਚ-ਸਰਪੰਚ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਵੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਦੇ ਨੌਜਵਾਨ ਦੀ ਹਿਮਾਚਲ 'ਚ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਵਿਖੇ ਅੱਗ ਬੁਝਾਊ ਕਾਰਵਾਈ ਸੰਬੰਧੀ ਮੌਕ ਡਰਿੱਲ ਕਰਵਾਈ
Ad Position 24