ਦੋਰਾਹਾ, 3 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਲੱਕੜ ਮੰਡੀ ਦਾ ਨਿਵਾਸੀ ਸੁਖਵਿਦਰ ਸਿੰਘ ਦੀ ਹਿਮਾਚਲ ਪ੍ਰਦੇਸ਼ ਵਿੱਚ ਵਾਪਰੇ ਇਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਰਤਕ ਦੀ ਭੈਣ ਵਿੱਕੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੂੰ ਪੁਲਿਸ ਦਾ ਫੋਨ ਆਇਆ ਕਿ ਉਸ ਦੇ ਭਾਈ ਦੀ ਇੱਕ ਸੜਕ ਹਾਦਸੇ ਦੌਰਾਨ ਹਿਮਾਚਲ ਪ੍ਰਦੇਸ਼ ਵਿਚ ਮੌਤ ਹੋ ਗਈ ਹੈ | ਉਸ ਨੇ ਦੱਸਿਆ ਕਿ ਕਿ ਉਸ ਦਾ ਭਾਈ ਇਕ ਟੈਂਟ ਵਾਲੀ ਗੱਡੀ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਇਹ ਗੱਡੀ ਇਕ ਡੂੰਘੀ ਖਾਈ ਵਿਚ ਗਿਰ ਗਈ, ਜਿਸ ਕਾਰਨ ਹੋਰਨਾਂ ਵਿਅਕਤੀਆਂ ਦੇ ਨਾਲ ਉਸ ਦੇ ਭਰਾ ਦੀ ਵੀ ਮੌਤ ਹੋ ਗਈ | ਵਿੱਕੀ ਨੇ ਦੱਸਿਆ ਕਿ ਉਸ ਦਾ ਭਰਾ ਕਾਫੀ ਸਮੇਂ ਤੋਂ ਪਰਿਵਾਰ ਦੇ ਸੰਪਰਕ ਵਿਚ ਨਹੀਂ ਸੀ ਅਤੇ ਉਹ ਹਿਮਾਚਲ ਪ੍ਰਦੇਸ਼ ਕੀ ਕੰਮ ਕਰਨ ਗਿਆ ਸੀ ਇਸ ਦਾ ਪਤਾ ਨਹੀਂ ਹੈ |