ਮਲੌਦ, 4 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਜਥੇ: ਜੱਲ੍ਹਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ 'ਤੇ ਹੋ ਰਹੀ ਚੋਣ ਸਬੰਧੀ ਵਿਚਾਰ-ਚਰਚਾ ਕਰਦਿਆਂ ਪ੍ਰਧਾਨ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਨੂੰ ਹਲਕਾ ਪੱਛਮੀ ਦੇ ਹਰ ਵੋਟਰ ਤੱਕ ਪਹੁੰਚਦਾ ਕੀਤਾ ਜਾਵੇ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵੀ ਘਰ-ਘਰ ਲਿਜਾ ਕੇ ਹਰ ਵੋਟਰ ਨੂੰ ਜਾਣੂ ਕਰਵਾਇਆ ਜਾਵੇ |