27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਪਾ ਰਹੀ ਹੈ ਅਹਿਮ ਯੋਗਦਾਨ

Ad Position 21
No active advertisement
ਅਜੀਤ ਡੈਸਕ 05-06-2025
ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਪੰਜਾਬ ਸਰਕਾਰ ਦੇ ਸਮਾਜਿਕ ਸੁਧਾਰ ਲਈ ਕੀਤੇ ਸੰਕਲਪ ਦਾ ਪ੍ਰਤੀਕ ਹੈ ਅਤੇ ਇਸੇ ਮੁਹਿੰਮ ਅਧੀਨ ਚੱਲ ਰਹੀ 'ਨਸ਼ਾ ਮੁਕਤੀ ਯਾਤਰਾ' ਨਸ਼ਿਆਂ ਦੇ ਖ਼ਾਤਮੇ ਵਿਚ ਅਹਿਮ ਯੋਗਦਾਨ ਪਾ ਰਹੀ ਹੈ | ਇਸ ਮੁਹਿੰਮ ਨੂੰ ਲੋਕਾਂ ਦੇ ਮਿਲ ਰਹੇ ਸ਼ਾਨਦਾਰ ਸਮਰਥਨ ਤੋਂ ਇਹ ਸਪਸ਼ਟ ਹੈ ਕਿ ਹੁਣ ਪੰਜਾਬ ਦੀ ਧਰਤੀ 'ਤੇ ਨਸ਼ੇ ਬਹੁਤੀ ਦੇਰ ਤੱਕ ਨਹੀਂ ਰਹਿਣਗੇ |
ਇਹ ਦਾਅਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸ੍ਰੀ ਅਵਤਾਰ ਸਿੰਘ ਅਤੇ ਭੁਪਿੰਦਰ ਸਿੰਘ ਸੌਂਦ ਨੇ ਪਿੰਡ ਪੰਜਰੁੱਖਾ, ਤੁਰਮਰੀ, ਬੀਵੀਪੁਰ ਅਤੇ ਟੌਂਸਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਦਿ੍ੜ੍ਹ ਸੰਕਲਪ ਨਾਲ ਫ਼ੈਸਲੇ ਕਰ ਕੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਸਰਕਾਰ ਨੂੰ ਦਿੱਤਾ ਗਿਆ ਸਮਰਥਨ, ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬੀਆਂ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ ਕਰ ਲਿਆ ਹੈ ਤੇ ਹੁਣ ਨਸ਼ਿਆਂ ਦਾ ਖ਼ਾਤਮਾ ਯਕੀਨੀ ਹੈ |
ਇਹਨਾਂ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ |
ਇਸ ਮੌਕੇ ਵਿਧਾਇਕ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਬੀ. ਡੀ. ਪੀ. ਓ. ਖੰਨਾ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਪਿੰਡ ਪੰਜਰੁੱਖਾ ਦੇ ਸਰਪੰਚ ਸੁਖਵਿੰਦਰ ਸਿੰਘ, ਤੁਰਮਰੀ ਦੇ ਸਰਪੰਚ ਪਰਮਜੀਤ ਕੌਰ, ਬੀਵੀਪੁਰ ਦੇ ਸਰਪੰਚ ਗੁਰਮਿੱਕ ਸਿੰਘ, ਟੌਸਾ ਦੇ ਸਰਪੰਚ ਹਰਪ੍ਰੀਤ ਕੌਰ, ਮਲਕੀਤ ਸਿੰਘ ਮੀਤਾ ਤੋਂ ਇਲਾਵਾ ਪੁਲਿਸ ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਹਿਤ ਹਲਕਾ ਗਿੱਲ ਦੇ ਪਿੰਡਾਂ ਅੰਦਰ ਸਹੁੰ ਚੁੱਕ ਸਮਾਗਮ ਜਾਰੀ ਅਗਲੀ ਖ਼ਬਰ ਪੌਣੇ 4 ਕਰੋੜ ਰੁਪਏ ਦੀ ਸਾਈਬਰ ਠੱਗੀ 'ਚ ਆਈ. ਡੀ. ਐਫ. ਸੀ. ਬੈਂਕ ਮੁਲਾਜ਼ਮਾਂ ਸਮੇਤ 3 ਗਿ੍ਫ਼ਤਾਰ
Ad Position 24