27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਹਿਤ ਹਲਕਾ ਗਿੱਲ ਦੇ ਪਿੰਡਾਂ ਅੰਦਰ ਸਹੁੰ ਚੁੱਕ ਸਮਾਗਮ ਜਾਰੀ

Ad Position 21
No active advertisement
ਅਜੀਤ ਡੈਸਕ 05-06-2025
ਡੇਹਲੋਂ, 4 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਣ ਫੈਸਲਾਕੁੰਨ ਲੜਾਈ ਲੜੀ ਜਾਵੇਗੀ, ਤਾਂ ਕਿ ਸੂਬੇ ਦੀ ਜਵਾਨੀ ਨੂੰ ਬਚਾਇਆ ਜਾ ਸਕੇ¢ ਇਸ ਸੰਬੰਧੀ ਪ੍ਰਗਟਾਵਾ ਕਰਦਿਆਂ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਅੰਦਰ ਵਿੱਢੀ ਮੁਹਿੰਮ ਤਹਿਤ ਡੇਹਲੋਂ, ਬੁਟਾਹਰੀ, ਗੁਰਮ, ਢੋਡੇ, ਦੁਲੇਅ, ਲਹਿਰਾ, ਪੋਹੀੜ, ਖੇੜਾ ਸਮੇਤ ਦਰਜਨਾਂ ਪਿੰਡਾਂ ਅੰਦਰ ਨਸ਼ਾ ਮੁਕਤੀ ਲਈ ਸਹੁੰ ਚੁਕਾਈ ਗਈ¢ ਵਿਧਾਇਕ ਸੰਗੋਵਾਲ ਨੇ ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਸਮੇਤ ਨਸ਼ਾ ਤਸਕਰਾਂ ਨੂੰ ਜੇਲ੍ਹੀਂ ਡੱਕਣ ਸਮੇਤ ਦੇ ਕਾਰਜਾਂ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਬਣ ਗਿਆ ਹੈ ਤਾਂ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਸਫਲ ਕੀਤਾ ਜਾ ਸਕੇ ¢ ਵਿਧਾਇਕ ਸੰਗੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਜਾਂ ਜਵਾਨ ਨਸ਼ੇ ਦੀ ਲਪੇਟ ਵਿਚ ਆ ਚੁੱਕਾ ਹੈ, ਉਸ ਦਾ ਵਧੀਆ ਹਸਪਤਾਲ ਵਿਚ ਇਲਾਜ ਕਰਵਾ ਕੇ ਨਸ਼ਾ ਮੁਕਤ ਕੀਤਾ ਜਾਵੇਗਾ, ਜਿਸ ਦਾ ਖਰਚਾ ਪੰਜਾਬ ਸਰਕਾਰ ਕਰੇਗੀ ¢ ਵਿਧਾਇਕ ਸੰਗੋਵਾਲ ਵਲੋਂ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰੋ ਜਾਂ ਨਸ਼ਾ ਵੇਚਣਾ ਛੱਡ ਦਿਓ ਜਾਂ ਫਿਰ ਹਲਕਾ ਗਿੱਲ ਛੱਡ ਦਿਓ, ਕਿਉਂਕਿ ਪੰਜਾਬ ਸਰਕਾਰ ਨੇ ਹੁਣ ਸੂਬੇ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਦਾ ਮਨ ਬਣਾ ਲਿਆ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨਾਲ ਸਾਰਥਿਕ ਨਤੀਜੇ ਨਿਕਲਣਗੇ ¢ ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਮੀਡੀਆ ਇੰਚਾਰਜ ਬਲਰਾਜ ਸਿੰਘ ਸੋਨੂੰ ਗਿੱਲ, ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ, ਪ੍ਰਧਾਨ ਸਾਹਿਬਜੀਤ ਸਿੰਘ ਸਾਬੀ ਜਰਖੜ, ਪ੍ਰਧਾਨ ਜਸਵੰਤ ਸਿੰਘ ਮੁਕੰਦਪੁਰ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਸ਼ਿੰਦਾ ਲਹਿਰਾ, ਮਨਦੀਪ ਸਿੰਘ ਰਵੀ ਝੰਮਟ, ਮਨਿੰਦਰਦੀਪ ਸਿੰਘ ਗਗਨ ਕਾਲਖ, ਭਾਈ ਮਨਜੀਤ ਸਿੰਘ ਬੁਟਾਹਰੀ, ਸਰਪੰਚ ਰੁਪਿੰਦਰ ਕੌਰ ਗਰੇਵਾਲ, ਪਰਮਜੀਤ ਸਿੰਘ ਗਰੇਵਾਲ, ਇਕਬਾਲ ਸਿੰਘ ਬੁਟਾਹਰੀ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਆਸ਼ੂ ਜਿੱਤਣਗੇ - ਦਿਲਬਰ ਮੁਹੰਮਦ ਖਾਨ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਪਾ ਰਹੀ ਹੈ ਅਹਿਮ ਯੋਗਦਾਨ
Ad Position 24