ਖੰਨਾ, 4 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ('ਆਪ') 'ਤੇ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਅਸਲੀਅਤ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਗਈ ਹੈ | ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਵਿਕਾਸ ਦੇ ਸੁਪਨੇ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਹੁਣ ਲੋਕਾਂ ਨਾਲ ਅੱਖ ਮਿਲਾ ਕੇ ਵੀ ਗੱਲ ਕਰਨ ਤੋਂ ਝਿਜਕ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਾਬ ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ | ਚੇਅਰਮੈਨ ਖਾਨ ਨੇ ਕਿਹਾ ਕਿ ਹੁਣ ਜਨਤਾ ਆਮ ਆਦਮੀ ਪਾਰਟੀ ਦੀ ਅਸਲੀਅਤ ਜਾਣ ਗਈ ਹੈ | ਇਸ ਜਿਮਨੀ-ਚੋਣ ਵਿਚ ਕਾਂਗਰਸ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਨਦਾਰ ਜਿੱਤ ਦਰਜ ਕਰਨਗੇ |