27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

500 ਗ੍ਰਾਮ ਗਾਂਜੇ ਸਮੇਤ ਇੱਕ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-06-2025
ਕੁਹਾੜਾ, 4 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ 500 ਗ੍ਰਾਮ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ, ਜਿਸ ਦੀ ਪਹਿਚਾਣ ਰਾਜੂ ਸਿੰਘ ਪੁੱਤਰ ਮੰਗਲ ਸਿੰਘ ਪਿੰਡ ਖ਼ੁਸ਼ਹਾਲੀ ਥਾਣਾ ਮਰਨ ਜ਼ਿਲ੍ਹਾ ਸਪੋਲ ਬਿਹਾਰ ਹਾਲ ਵਾਸੀ ਸਰਪੰਚ ਕਾਲੋਨੀ ਰਾਮਗੜ੍ਹ ਵਜੋਂ ਹੋਈ¢ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ 100 ਫੁੱਟਾ ਰੋਡ ਰਾਮਗੜ੍ਹ ਤੋਂ ਭੂਖੜੀ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ ਸਾਹਬਾਣਾ ਪੁਲੀ 100 ਫੁੱਟਾ ਰੋਡ ਪਾਸ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ¢ ਜਿਸ ਦੀ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਕਤ ਪਾਸੋਂ 500 ਗਰਾਮ ਗਾਂਜਾ ਬਰਾਮਦ ਕੀਤਾ ਗਿਆ¢ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਨੇ ਮਾਲਵਾ ਕਲੱਬ ਦੇ ਸੀ. ਮੀਤ ਪ੍ਰਧਾਨ ਇਕਬਾਲ ਮੁਹੰਮਦ ਦਾ ਹਾਲ-ਚਾਲ ਜਾਣਿਆ ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਆਸ਼ੂ ਜਿੱਤਣਗੇ - ਦਿਲਬਰ ਮੁਹੰਮਦ ਖਾਨ
Ad Position 24