27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਾਬਕਾ ਵਿਧਾਇਕ ਲੱਖਾ ਨੇ ਮਾਲਵਾ ਕਲੱਬ ਦੇ ਸੀ. ਮੀਤ ਪ੍ਰਧਾਨ ਇਕਬਾਲ ਮੁਹੰਮਦ ਦਾ ਹਾਲ-ਚਾਲ ਜਾਣਿਆ

Ad Position 21
No active advertisement
ਅਜੀਤ ਡੈਸਕ 05-06-2025
ਮਲੌਦ, 4 ਜੂਨ (ਸਹਾਰਨ ਮਾਜਰਾ) - ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਮਾਲਵਾ ਸੋਸ਼ਲ ਵੈਲਫੇਅਰ ਕਲੱਬ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਡਾ. ਇਕਬਾਲ ਮੁਹੰਮਦ ਰਾਮਗੜ੍ਹ ਸਰਦਾਰਾਂ ਦੀ ਸਿਹਤ ਦਾ ਹਾਲ ਚਾਲ ਪੁੱਛਣ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਉਨ੍ਹਾਂ ਦੇ ਘਰ ਪਹੁੰਚੇ | ਉਨ੍ਹਾਂ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ | ਲਖਵੀਰ ਲੱਖਾ ਨੇ ਕਿਹਾ ਕਿ ਇਕਬਾਲ ਮੁਹੰਮਦ ਮਾਲਵਾ ਕਲੱਬ ਰਾਹੀਂ ਸਮਾਜ ਸੇਵੀ ਕੰਮਾਂ ਵਿਚ ਵਧ ਚੜ੍ਹ ਕੇ ਭਾਗ ਲੈਂਦੇ ਰਹਿੰਦੇ ਹਨ ਅਤੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਇਕਬਾਲ ਮੁਹੰਮਦ ਦੀ ਜਲਦੀ ਸਿਹਤਯਾਭੀ ਦੀ ਕਾਮਨਾ ਕੀਤੀ | ਇਸ ਮੌਕੇ ਸਾਬਕਾ ਚੇਅ. ਕਮਲਜੀਤ ਸਿੰਘ ਸਿਆੜ, ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਕੌਂਸਲਰ ਮਲੌਦ, ਪ੍ਰੋ. ਗੌਮੀ ਸਿਆੜ, ਗੁਰਪ੍ਰੀਤ ਸਿੰਘ ਗੋਪੀ ਸੋਮਲਖੇੜੀ, ਜਗਰੂਪ ਸਿੰਘ ਫੌਜੀ, ਜਗਪਾਲ ਸਿੰਘ ਜੱਗੀ ਰਾਮਗੜ੍ਹ ਸਰਦਾਰਾਂ, ਦਵਿੰਦਰ ਸਿੰਘ, ਬੂਟਾ ਸਿੰਘ ਸਾਬਕਾ ਪੰਚ, ਦਰਬਾਰਾ ਸਿੰਘ ਅਤੇ ਮੰਗਾ ਸਿੰਘ ਨੇ ਇਕਬਾਲ ਮੁਹੰਮਦ ਦਾ ਹਾਲ ਪੁੱਛਿਆ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਆਫ਼ ਐਜੂਕੇਸ਼ਨ ਵਿਚ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ 500 ਗ੍ਰਾਮ ਗਾਂਜੇ ਸਮੇਤ ਇੱਕ ਕਾਬੂ, ਮਾਮਲਾ ਦਰਜ
Ad Position 24