27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕੇਂਦਰ ਸਰਕਾਰ ਵਲੋਂ 14 ਫ਼ਸਲਾਂ 'ਤੇ ਐੱਮ. ਐੱਸ. ਪੀ. ਦੇ ਕੇ ਕਿਸਾਨ ਵਰਗ ਨਾਲ ਆਪਣੀ ਸੁਹਿਰਦ ਸਾਂਝ ਨੂੰ ਅੱਗੇ ਤੋਰਿਆ- ਚੇਅਰਮੈਨ ਟਿੱਲੂ

Ad Position 21
No active advertisement
ਅਜੀਤ ਡੈਸਕ 05-06-2025
ਮਲੌਦ, 4 ਜੂਨ (ਸਹਾਰਨ ਮਾਜਰਾ)-ਭਾਜਪਾ ਦੇ ਸੀਨੀਅਰ ਨੇਤਾ ਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਵਲੋਂ ਸਾਉਣੀ ਦੀਆਂ 14 ਫ਼ਸਲਾਂ 'ਤੇ ਐੱਮ. ਐੱਸ. ਪੀ. ਦੇ ਕੇ ਕਿਸਾਨ ਵਰਗ ਨਾਲ ਆਪਣੀ ਸਾਂਝ ਨੂੰ ਅੱਗੇ ਤੋਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਖ਼ਾਸ ਤੌਰ 'ਤੇ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਹਰੇਕ ਵਰਗ ਨਾਲ ਸੁਹਿਰਦ ਭੂਮਿਕਾ ਨਿਭਾ ਰਹੀ ਹੈ | ਇਸ ਲਈ ਪੰਜਾਬ ਦੇ ਕਿਸਾਨ ਵਰਗ ਨੂੰ ਹੁਣ ਮੋਦੀ ਸਰਕਾਰ ਨਾਲ ਡਟ ਕੇ ਸਾਥ ਨਿਭਾਉਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਆਪ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੇ ਪੰਜਾਬ ਨੂੰ ਹਾਲੋਂ ਬੇਹਾਲ ਕਰਕੇ ਰੱਖ ਦਿੱਤਾ ਹੈ, ਲੱਖਾਂ ਕਰੋੜਾਂ ਰੁਪਏ ਦੇ ਕਰਜ਼ਿਆਂ ਹੇਠ ਦਬਾ ਦਿੱਤਾ ਹੈ | ਅਤੇ ਕੇਵਲ ਭਾਜਪਾ ਪੰਜਾਬ ਨੂੰ ਆਰਥਿਕ ਤੌਰ 'ਤੇ ਲੀਹੇ ਲੈ ਕੇ ਆਉਣ ਅਤੇ ਸੁਹਿਰਦ ਭੂਮਿਕਾ ਨਿਭਾਉਣ ਵਾਲੀ ਸਮਰੱਥ ਪਾਰਟੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਪਾਲਪੁਰ ਵਿਖੇ ਖੇਤੀਬਾੜੀ ਵਿਭਾਗ ਬਲਾਕ ਡੇਹਲੋਂ ਵਲੋਂ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ 'ਚ ਸੀ. ਬੀ. ਪੀ. ਵਰਕਸ਼ਾਪ
Ad Position 24