27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਰਕਾਰਾਂ ਵੱਡੇ ਕਾਰਪੋਰੇਟ ਘਰਾਣਿਆਂ ਪਿੱਛੇ ਲੱਗ ਕੇ ਜ਼ਮੀਨ ਅਤੇ ਕਾਰੋਬਾਰ ਨੂੰ ਹਥਿਆਉਣ ਲਈ ਹੱਥਕੰਡੇ ਅਪਣਾ ਰਹੀਆਂ- ਕੋਟ ਪਨੈਚ

Ad Position 21
No active advertisement
ਅਜੀਤ ਡੈਸਕ 05-06-2025
ਬੀਜਾ, 4 ਜੂਨ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਕਿਸਾਨ, ਮਜ਼ਦੂਰ, ਛੋਟਾ ਵਪਾਰੀ ਅਤੇ ਦੁਕਾਨਦਾਰਾਂ ਨੂੰ ਭਵਿੱਖ 'ਚ ਕੇਂਦਰ ਸਰਕਾਰ ਵਲੋਂ ਅਮਰੀਕਾ, ਨਿਊਜ਼ੀਲੈਂਡ ਅਤੇ ਹੋਰਨਾਂ ਮੁਲਕਾਂ ਨਾਲ ਫ਼ਰੀ ਟਰੇਡ ਸਮਝੌਤਿਆਂ ਪ੍ਰਤੀ ਜਾਗਰੂਕ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ | ਜਿਸ ਦੇ ਚੱਲਦਿਆਂ ਬਲਾਕ ਖੰਨਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਪਨੈਚ ਵਲੋਂ ਆਪਣੀ ਟੀਮ ਨਾਲ ਅੱਜ ਬੀਜਾ ਚੌਂਕ ਵਿਚ ਸਬੰਧਿਤ ਦੁਕਾਨਦਾਰਾਂ ਨਾਲ ਡੋਰ ਟੂ ਡੋਰ ਸੰਪਰਕ ਸਾਧ ਕੇ ਉਨ੍ਹਾਂ ਨੂੰ ਜਾਗਰੂਕਤਾ ਪਰਚੇ ਵੰਡ ਕੇ ਸਮਝਾਇਆ ਗਿਆ ਕਿ ਕਿਸ ਤਰ੍ਹਾਂ ਕੇ ਸਰਕਾਰਾਂ ਵੱਡੇ ਕਾਰਪੋਰੇਟ ਘਰਾਣਿਆਂ ਪਿੱਛੇ ਲੱਗ ਕੇ ਜ਼ਮੀਨ ਅਤੇ ਕਾਰੋਬਾਰ ਨੂੰ ਹਥਿਆਉਣ ਲਈ ਹੱਥਕੰਡੇ ਆਪਣਾ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਸਿਹੋੜਾ ਪ੍ਰਧਾਨ ਬਲਾਕ ਮਲੌਦ, ਮਾਸਟਰ ਗੁਰਦੀਪ ਸਿੰਘ ਸਿਹੋੜਾ, ਸੀਨੀਅਰ ਆਗੂ ਬੇਅੰਤ ਸਿੰਘ ਹੋਲ, ਨੰਬਰਦਾਰ ਦਿਲਬਾਗ ਸਿੰਘ ਕੋਟ ਪਨੈਚ, ਜਨ ਸਕੱਤਰ ਬਲਾਕ ਦੋਰਾਹਾ ਗੁਰਦੀਪ ਸਿੰਘ ਦਾਊਮਾਜਰਾ, ਮਲਕੀਤ ਸਿੰਘ ਇਸਨਪੁਰ, ਗੁਰਸੇਵਕ ਸਿੰਘ ਰੁਪਾਲੋਂ, ਬਲਵਿੰਦਰ ਸਿੰਘ ਕੁਲਾਰ, ਕਰਮ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਲੀ ਖ਼ਬਰ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ 'ਚ ਹਮਲਾਵਰਾਂ ਖ਼ਿਲਾਫ਼ ਕੇਸ ਦਰਜ <br/>
Ad Position 24