27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 05-06-2025
ਪਾਇਲ, 4 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)- ਗੁਰਮਤਿ ਪ੍ਰਚਾਰ ਸੰਸਥਾ ਪਾਇਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਬੱਸ ਸਟੈਂਡ ਅੰਦਰ, 28ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 35 ਵਿਅਕਤੀਆਂ ਨੇ ਖੂਨ ਦਾਨ ਕੀਤਾ | ਇਸ ਖ਼ੂਨਦਾਨ ਕੈਪ ਦਾ ਉਦਘਾਟਨ ਪੁਲੀਸ ਸਾਂਝ ਕੇਂਦਰ ਪਾਇਲ ਦੇ ਇੰਚਾਰਜ ਜਗਵਿੰਦਰ ਸਿੰਘ ਗਿੱਲ ਵੱਲੋਂ ਖ਼ੂਨਦਾਨੀਆਂ ਨੂੰ ਬੈਜ ਤੇ ਸਰਟੀਫਿਕੇਟ ਦੇ ਕੇ ਕੀਤਾ | ਇਸ ਕੈਂਪ ਵਿਚ ਖ਼ੂਨਦਾਨ ਰੈੱਡ ਕਰਾਸ ਲੁਧਿਆਣਾ ਦੀ ਟੀਮ ਦੇ ਇੰਚਾਰਜ ਸੰਦੀਪ ਕੁਮਾਰ ਦੀ ਅਗਵਾਈ ਵਿਚ ਇਕੱਤਰ ਕੀਤਾ ਗਿਆ | ਇਸ ਕੈਂਪ ਵਿਚ ਹੌਲਦਾਰ ਗਗਨਦੀਪ ਸਿੰਘ ਚੀਮਾ, ਹੌਲਦਾਰ ਕਰਮਜੀਤ ਕੌਰ, ਹੌਲਦਾਰ ਅੱਕੀ ਕੌਰ, ਪ੍ਰਧਾਨ ਅਮਰੀਕ ਸਿੰਘ, ਸਾਬਕਾ ਪ੍ਰਧਾਨ ਮਨਦੀਪ ਸਿੰਘ ਚੀਮਾ, ਸੁਰਿੰਦਰ ਸਿੰਘ ਢਿੱਲੋਂ, ਰਾਜਿੰਦਰ ਸਿੰਘ, ਗੁਰਜੰਟ ਸਿੰਘ, ਮਨਜੋਤ ਸਿੰਘ, ਰੁਪਿੰਦਰ ਸਿੰਘ, ਸੋਮਾ ਸਿੰਘ, ਦਿਲਪ੍ਰੀਤ ਸਿੰਘ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ | ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਕਾ ਲੰਗਰ ਵੀ ਅਤੁੱਟ ਵਰਤਿਆ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਤੋਂ ਕਿਲ੍ਹਾ ਰਾਏਪੁਰ ਨੂੰ ਜਾਂਦੀ ਨਵੀਂ ਬਣ ਰਹੀ ਸੜਕ ਦੀ ਮੁਰੰਮਤ ਦੇ ਬੇਹੱਦ ਮਾੜੇ ਕਾਰਜਾਂ ਦੀ ਪੋਲ ਖੁੱਲ੍ਹੀ ਅਗਲੀ ਖ਼ਬਰ ਸਰਕਾਰਾਂ ਵੱਡੇ ਕਾਰਪੋਰੇਟ ਘਰਾਣਿਆਂ ਪਿੱਛੇ ਲੱਗ ਕੇ ਜ਼ਮੀਨ ਅਤੇ ਕਾਰੋਬਾਰ ਨੂੰ ਹਥਿਆਉਣ ਲਈ ਹੱਥਕੰਡੇ ਅਪਣਾ ਰਹੀਆਂ- ਕੋਟ...
Ad Position 24