27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

20 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਖੰਨਾ, 4 ਜੂਨ (ਮਨਜੀਤ ਸਿੰਘ ਧੀਮਾਨ)- ਥਾਣਾ ਸਦਰ ਖੰਨਾ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਦੇ ਐਸ. ਐਚ. ਓ. ਸਬ ਇੰਸ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਲੁਧਿਆਣਾ ਦਿੱਲੀ ਦੇ ਸਰਵਿਸ ਰੋਡ ਮੰਡਿਆਲਾ ਕਲਾਂ ਕੋਲ ਮੌਜੂਦ ਸੀ ਤਾਂ ਇੱਕ ਵਿਅਕਤੀ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਕੇ ਪਿੱਛੇ ਨੂੰ ਭੱਜਣ ਲੱਗਾ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਜਸ਼ਨਪ੍ਰੀਤ ਸਿੰਘ ਵਾਸੀ ਬੁੱਟਰ ਕਲਾਂ ਥਾਣਾ ਮਹਿਤਾ, ਜਿਲ੍ਹਾ ਅੰਮਿ੍ਤਸਰ ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਧਾਰਾ 21/61/85 ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨਗਰ ਗੰਦੇ ਪਾਣੀ ਵਿਚ ਡੁੱਬਿਆ, ਲੋਕਾਂ ਨੇ ਕੌਂਸਲਰ ਅਤੇ ਨਗਰ ਕੌਂਸਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਜਥੇਬੰਦੀ ਦੇ ਆਗੂਆਂ ਨੇ ਝੂਠਾ ਕੇਸ ਨੂੰ ਰੱਦ ਕਰਵਾਉਣ ਲਈ ਐੱਸ.ਐੱਸ.ਪੀ. ਨੂੰ ਦਿੱਤਾ ਮੰਗ ਪੱਤਰ
Ad Position 24