25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਜਪਾ ਹਲਕਾ ਸਾਹਨੇਵਾਲ ਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜੇਗੀ-ਸੰਨੀ ਕੈਂਥ/ਸੰਦੀਪ ਰਾਏ

Ad Position 21
No active advertisement
ਅਜੀਤ ਡੈਸਕ 30-08-2025
ਕੁਹਾੜਾ, 29 ਅਗਸਤ (ਸੰਦੀਪ ਸਿੰਘ ਕੁਹਾੜਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਮੈਂਬਰ ਪੰਚਾਇਤ ਸੰਦੀਪ ਸਿੰਘ ਰਾਏ ਭੈਣੀ ਸਾਹਿਬ ਦੇ ਘਰ ਵਿਖੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਭਾਜਪਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਆਗਾਮੀ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਨੀ ਕੈਂਥ ਵਲੋਂ ਵਿਧਾਨ ਸਭਾ ਸਾਹਨੇਵਾਲ ਅਧੀਨ ਆਉਂਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਨ ਦਾ ਐਲਾਨ ਕਰਦਿਆਂ ਮੰਡਲ ਪ੍ਰਧਾਨਾਂ ਅਤੇ ਮੰਡਲ ਇੰਚਾਰਜਾਂ ਨਾਲ ਵਿਚਾਰ ਸਾਂਝੇ ਕੀਤੇ ਗਏ¢ ਇਸ ਦੌਰਾਨ ਸੰਦੀਪ ਸਿੰਘ ਰਾਏ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਨਾਲ ਸੰਬੰਧਿਤ ਤੇ ਸਮੂਹ ਮੰਡਲ ਪ੍ਰਧਾਨ ਮੀਟਿੰਗ ਵਿਚ ਮੌਜੂਦ ਰਹੇ ਤੇ ਵਿਸਥਾਰ ਨਾਲ ਆਉਂਦੀਆਂ ਚੋਣਾਂ ਸੰਬੰਧੀ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਨੀ ਕੈਂਥ ਨਾਲ ਵਿਚਾਰ ਚਰਚਾ ਹੋਈ ਤੇ ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ¢ ਇਸ ਮੌਕੇ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਵਰਕਰਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤ ਗਈ¢ ਮੀਟਿੰਗ ਦੇ ਅਖੀਰ ਵਿਚ ਭਾਜਪਾ ਆਗੂ ਸੰਦੀਪ ਸਿੰਘ ਅਤੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਸੰਨੀ ਕੈਂਥ ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਭਾਜਪਾ ਆਗੂ ਮੇਵਾ ਸਿੰਘ ਢੋਲਣਵਾਲ, ਸੰਦੀਪ ਸਿੰਘ, ਭੁਪਿੰਦਰ ਰਾਏ, ਅਵਤਾਰ ਸਿੰਘ ਭਾਟੀਆ, ਵਿੱਕੀ ਬਾਜਵਾ ਡਾ. ਬਲਕਾਰ ਸਿੰਘ ਮੰਗਲੀ, ਸੁਖਦੇਵ ਸਿੰਘ ਭਮਾਂ ਖ਼ੁਰਦ, ਸੁਖਦੀਪ ਸਿੰਘ ਮੰਗਲੀ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮਿਡ-ਡੇਅ-ਮੀਲ ਦੇ ਪੈਸੇ ਨਾ ਆਉਣ ਕਾਰਨ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬੰਦ ਹੋਣ ਕਿਨਾਰੇ-ਜਸਵਿੰਦਰ ਸਿੰਘ <br/> ਅਗਲੀ ਖ਼ਬਰ ਡੇਂਗੂ ਦੇ ਲਾਰਵੇ ਦੀ ਵਿਸ਼ੇਸ਼ ਚੈਕਿੰਗ ਦੌਰਾਨ ਚਲਾਨ ਕੱਟੇ
Ad Position 24