25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਪਹਿਲੀ ਬਰਸੀ ਮੌਕੇ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>

Ad Position 21
No active advertisement
ਅਜੀਤ ਡੈਸਕ 30-08-2025
ਇਆਲੀ/ਥਰੀਕੇ, 29 ਅਗਸਤ (ਮਨਜੀਤ ਸਿੰਘ ਦੁੱਗਰੀ)-ਸਾਬਕਾ ਸੰਸਦੀ ਸਕੱਤਰ, ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਕੌਂਸਲਰ ਪਰਮਜੀਤ ਕੌਰ ਸ਼ਿਵਾਲਿਕ ਦੇ ਲੱਖਤੇ ਜਿਗਰ ਹਰਪ੍ਰੀਤ ਸਿੰਘ ਸ਼ਿਵਾਲਿਕ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ ਜਿਹੜੇ ਲੰਘੇ ਵਰ੍ਹੇ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ 29 ਅਗਸਤ ਸ਼ੁੱਕਰਵਾਰ ਨੂੰ ਸਵੇਰੇ 10.00 ਵਜੇ ਬਾੜੇਵਾਲ (ਲੁਧਿਆਣਾ) ਸਥਿਤ ਉਨ੍ਹਾਂ ਦੇ ਗ੍ਰਹਿ ਮਹਿਤਾਬ ਹਾਊਸ ਵਿਖੇ ਹੋਈ, ਜਿਸ ਦੇ ਭੋਗ 31 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ, ਉਪਰੰਤ ਇਲਾਹੀ ਬਾਣੀ ਦੇ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਾਈ ਬਿਸ਼ਨ ਕੌਰ ਪ੍ਰੋਫੈਸਰ ਕਾਲੋਨੀ ਬਾੜੇਵਾਲ ਲੁਧਿਆਣਾ ਵਿਖੇ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਣਗੇ | ਇਸ ਦੌਰਾਨ ਸ਼ਿਵਾਲਿਕ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਵੱਡੀ ਗਿਣਤੀ ਵਿਚ ਪਹੁੰਚ ਕੇ ਸਵ. ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਸ਼ਰਧਾਂਜਲੀ ਭੇਟ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਜਗਵੰਤ ਕੌਰ ਰਾਮਗੜ੍ਹ ਸਰਦਾਰਾਂ ਨਮਿਤ ਸ੍ਰੀ ਸਹਿਜ ਪਾਠਾਂ ਦੇ ਭੋਗ ਕੱਲ੍ਹ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਮੇਂ ਦਾ ਹਾਣ ਦੀ ਬਣਾਉਂਦਾ ਹੈ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ
Ad Position 24