20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨੌਜਵਾਨ ਆਗੂ ਨਿਸ਼ੂ ਚਹਿਲਾਂ ਅੱਜ ਭਾਜਪਾ 'ਚ ਹੋਣਗੇ ਸ਼ਾਮਿਲ

Ad Position 21
No active advertisement
ਅਜੀਤ ਡੈਸਕ 31-08-2025

ਸਮਰਾਲਾ ਦੀ ਅਨਾਜ ਮੰਡੀ 'ਚ ਹੋਵੇਗੀ ਵੱਡੀ ਰੈਲੀ
ਸਮਰਾਲਾ, 30 ਅਗਸਤ (ਗੋਪਾਲ ਸੋਫਤ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਦੇ ਹਰ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਕੱਲ੍ਹ ਨੂੰ ਇਸ ਹਲਕੇ ਵਿਚ ਵੱਡਾ ਆਧਾਰ ਰੱਖਣ ਵਾਲੇ ਪਰਿਵਾਰ ਦੇ ਰਾਧੇਸ਼ ਸ਼ਰਮਾ (ਨਿਸ਼ੂ ਚਹਿਲਾਂ) ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਥਾਨਕ ਅਨਾਜ ਮੰਡੀ ਵਿਚ 12 ਵਜੇ ਸਵੇਰੇ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ¢ ਇਸ ਰੈਲੀ ਵਿਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅਨਿਲ ਸਰੀਨ ਜਨਰਲ ਸਕੱਤਰ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ, ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਸਮੇਤ ਭਾਰਤੀ ਜਨਤਾ ਪਾਰਟੀ ਪੰਜਾਬ ਸਮੇਤ ਜ਼ਿਲ੍ਹਾ ਭਾਜਪਾ ਦੇ ਵੱਡੇ ਆਗੂ ਪਹੁੰਚ ਰਹੇ ਹਨ¢ ਸਮਰਾਲਾ ਦੀ ਅਨਾਜ ਮੰਡੀ ਵਿਚ ਰੈਲੀ ਦੀਆਂ ਤਿਆਰੀਆਂ ਅਤੇ ਟੈਂਟ ਆਦਿ ਲਾਉਣ ਦਾ ਕੰਮ ਜ਼ੋਰਾਂ ਨਾਲ ਚਲ ਰਿਹਾ ਹੈ¢ ਰੈਲੀ ਦੀਆਂ ਤਿਆਰੀਆਂ ਵਿਚ ਜੁਟੇ ਆਸ਼ੀਸ਼ ਸ਼ਰਮਾ, ਜ਼ਿਲ੍ਹਾ ਆਗੂ ਬਲਰਾਮ ਸ਼ਰਮਾ, ਸੀਨੀਅਰ ਭਾਜਪਾ ਆਗੂ ਅਜੀਤ ਗੁਪਤਾ, ਡਾ. ਅਸ਼ੋਕ ਸ਼ਰਮਾ ਅਤੇ ਮੰਡਲ ਪ੍ਰਧਾਨ ਸੰਦੀਪ ਭਾਰਤੀ ਆਦਿ ਨੇ ਦੱਸਿਆ ਕਿ ਰੈਲੀ ਵਿਚ ਪਹੁੰਚਣ ਵਾਲੇ ਵੱਡੇ ਆਗੂਆਂ ਦੇ ਵਿਚਾਰ ਸੁਣਨ ਲਈ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਸਮੇਤ ਇਲਾਕੇ ਦੇ ਲੋਕ ਬਹੁਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ¢ ਅੱਜ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ, ਐਡਵੋਕੇਟ ਅਨਿਲ ਗੁਪਤਾ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤਾ ਗਹਿਲੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ¢

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਹੜ੍ਹ ਪੀੜਤ ਪਰਿਵਾਰਾਂ ਲਈ ਭੇਜਿਆ 2000 ਲੀਟਰ ਦੁੱਧ ਅਗਲੀ ਖ਼ਬਰ ਮਾਛੀਵਾੜਾ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ
Ad Position 24