20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਹੜ੍ਹ ਪੀੜਤ ਪਰਿਵਾਰਾਂ ਲਈ ਭੇਜਿਆ 2000 ਲੀਟਰ ਦੁੱਧ

Ad Position 21
No active advertisement
ਅਜੀਤ ਡੈਸਕ 31-08-2025
ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)- ਅਸਮਾਨ ਤੋਂ ਵਰ੍ਹੀ ਮੁਸੀਬਤ ਅਤੇ ਉਸ ਤੋਂ ਬਾਅਦ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਆਈ ਭਿਆਨਕ ਹੜ੍ਹ ਨੇ ਹਜ਼ਾਰਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਤਹਿਸ-ਨਹਿਸ ਕਰ ਦਿੱਤਾ ਹੈ | ਅਜਿਹੇ ਮੁਸ਼ਕਲ ਸਮੇਂ ਵਿਚ ਜ਼ਰੂਰਤਮੰਦਾਂ ਦੀ ਮਦਦ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਲਗਾਤਾਰ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ | ਰਾਹਤ ਸਮਗਰੀ ਦੀ ਦੂਜੀ ਕੜੀ ਦੇ ਰੂਪ ਵਿਚ ਉਨ੍ਹਾਂ ਨੇ ਅੱਜ ਹੜ੍ਹ ਪੀੜਤ ਪਰਿਵਾਰਾਂ ਲਈ 2000 ਲੀਟਰ ਦੁੱਧ ਭੇਜ ਕੇ ਮਨੁੱਖਤਾ ਅਤੇ ਸੇਵਾ ਦਾ ਸੁਨੇਹਾ ਦਿੱਤਾ |
ਉਨ੍ਹਾਂ ਕਿਹਾ ਕਿ ਇਹ ਮੁਸ਼ਕਲ ਸਮਾਂ ਪੂਰੇ ਸੂਬੇ ਦੇ ਲੋਕਾਂ ਲਈ ਵੱਡੀ ਚੁਨੌਤੀ ਹੈ, ਪਰ ਕਾਂਗਰਸ ਪਾਰਟੀ ਹਰ ਸੰਭਵ ਤਰੀਕੇ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ | ਰਾਹਤ ਸਮਗਰੀ ਦਾ ਮਕਸਦ ਸਿਰਫ਼ ਜ਼ਰੂਰਤਾਂ ਨੂੰ ਪੂਰਾ ਕਰਨਾ ਹੀ ਨਹੀਂ, ਸਗੋਂ ਪ੍ਰਭਾਵਿਤ ਪਰਿਵਾਰਾਂ ਨੂੰ ਇਹ ਭਰੋਸਾ ਦਿਵਾਉਣਾ ਵੀ ਹੈ ਕਿ ਸਮਾਜ ਉਨ੍ਹਾਂ ਦੇ ਨਾਲ ਹੈ |
ਦਿਲਬਰ ਮੁਹੰਮਦ ਖਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਰਾਹਤ ਸਮਗਰੀ ਭੇਜਣ ਦਾ ਮੁਹਿੰਮ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਜ਼ਰੂਰੀ ਵਸਤੂਆਂ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ਅਪੀਲ ਕੀਤੀ ਕਿ ਸਮਾਜ ਦੇ ਸਾਰੇ ਵਰਗ ਅੱਗੇ ਆ ਕੇ ਇਸ ਮੁਸ਼ਕਲ ਸਮੇਂ ਵਿਚ ਜ਼ਰੂਰਤਮੰਦ ਪਰਿਵਾਰਾਂ ਦੀ ਸਹਾਇਤਾ ਕਰਨ |
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ ਅਗਲੀ ਖ਼ਬਰ ਨੌਜਵਾਨ ਆਗੂ ਨਿਸ਼ੂ ਚਹਿਲਾਂ ਅੱਜ ਭਾਜਪਾ 'ਚ ਹੋਣਗੇ ਸ਼ਾਮਿਲ
Ad Position 24