20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੌਣੀ ਸਹਿਕਾਰੀ ਸਭਾ ਵਿਚ ਅਕਾਲੀ ਦਲ ਦਾ ਕਬਜ਼ਾ, 11 'ਚੋਂ 8 ਡਾਇਰੈਕਟਰ ਜਿੱਤੇ

Ad Position 21
No active advertisement
ਅਜੀਤ ਡੈਸਕ 31-08-2025
ਜੌੜੇਪੁਲ ਜਰਗ, 30 ਅਗਸਤ (ਪਾਲਾ ਰਾਜੇਵਾਲੀਆ)- ਦੀ ਰੌਣੀ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਰੌਣੀ ਦੇ 11 ਮੈਂਬਰਾਂ ਦੀ ਹੋਈ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ 8 ਡਾਇਰੈਕਟਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦੇ 2 ਅਤੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ 1 ਹੀ ਡਾਇਰੈਕਟਰ ਨਾਲ ਸਬਰ ਕਰਨਾ ਪਿਆ | ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਅਹੁਦੇਦਾਰਾਂ ਨੇ ਜਿੱਤ ਉਪਰੰਤ ਸ੍ਰੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਜੇਤੂ ਡਾਇਰੈਕਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਨੀਅਰ ਅਕਾਲੀ ਨੇਤਾ ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਪਾਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨਮਾਜਰਾ ਅਤੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ਨੇ ਜੇਤੂ ਡਾਇਰੈਕਟਰਾਂ ਨੂੰ ਮੁਬਾਰਕਬਾਦ ਦਿੱਤੀ |
ਕੌਣ ਕੌਣ ਜਿੱਤਿਆ...-ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 8 ਡਾਇਰੈਕਟਰਾਂ 'ਚ ਮਾ. ਦਲੀਪ ਸਿੰਘ, ਮਾ. ਕੁਲਦੀਪ ਸਿੰਘ, ਅਮਰੀਕ ਸਿੰਘ ਡੇਅਰੀ ਵਾਲਾ, ਬਲਜੀਤ ਸਿੰਘ, ਪੁਨੀਤਇੰਦਰ ਸਿੰਘ, ਆਤਮਾ ਸਿੰਘ, ਰਣਜੀਤ ਕੌਰ ਤੇ ਗੁਰਪ੍ਰੀਤ ਕੌਰ ਸ਼ਾਮਲ ਹਨ, ਜਦਕਿ ਕਾਂਗਰਸ ਦੇ ਦੋ ਅਹੁਦੇਦਾਰਾਂ 'ਚ ਅਵਤਾਰ ਸਿੰਘ ਤੇ ਗੁਰਵਿੰਦਰ ਸਿੰਘ ਗਿੰਦੀ ਡਾਇਰੈਕਟਰ ਬਣੇ ਅਤੇ ਆਮ ਆਦਮੀ ਪਾਰਟੀ ਪਾਰਟੀ ਦੇ ਗੁਰਪ੍ਰੀਤ ਸਿੰਘ ਵੀ ਡਾਇਰੈਕਟਰ ਚੁਣੇ ਗਏ | ਇਸ ਮੌਕੇ ਹਰਪ੍ਰੀਤ ਸਿੰਘ ਰੌਣੀ, ਸਰਬਜੀਤ ਸਿੰਘ ਲੱਕੀ, ਜਥੇ. ਮਨੋਹਰ ਸਿੰਘ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਦਰਸਨ ਸਿੰਘ ਰੌਣੀ, ਦੁੱਧ ਸਭਾ ਦੇ ਪ੍ਰਧਾਨ ਗੁਰਜੰਟ ਸਿੰਘ ਪੰਚ, ਸਾਬਕਾ ਚੇਅਰਮੈਨ ਜਸਕਰਨਜੀਤ ਸਿੰਘ ਪਿੰਟੂ ਰੌਣੀ, ਪ੍ਰਦੀਪ ਸਿੰਘ, ਰਾਜਵਿੰਦਰ ਸਿੰਘ, ਗੁਰਸੇਵਕ ਸਿੰਘ, ਜਸਵੰਤ ਕੌਰ ਪੰਚ, ਗੁਰਦੀਪ ਸਿੰਘ ਪੰਚ, ਨੰਬਰਦਾਰ ਗੁਰਿੰਦਰ ਸਿੰਘ, ਕਸ਼ਮੀਰ ਸਿੰਘ, ਤਰਨਜੀਤ ਸਿੰਘ, ਜਸਵੀਰ ਸਿੰਘ ਖ਼ਜ਼ਾਨਚੀ, ਸਾਹਿਲ ਮਹਿਤਾ, ਜਸਪ੍ਰੀਤ ਸਿੰਘ ਜੱਸ, ਨਰਿੰਦਰ ਲਾਡੀ, ਅਵਤਾਰ ਸਿੰਘ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਸ਼ਕਾਬਾਦ ਬਾਇਓ ਗੈਸ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਧਰਨਾ ਅਗਲੀ ਖ਼ਬਰ ਮਾਛੀਵਾੜਾ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ
Ad Position 24