20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੁਸ਼ਕਾਬਾਦ ਬਾਇਓ ਗੈਸ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਧਰਨਾ

Ad Position 21
No active advertisement
ਪਿੰਡ ਮੁਸ਼ਕਾਬਾਦ ਵਿਖੇ ਲੱਗ ਰਹੀ ਬਾਇਓ ਗੈਸ ਫ਼ੈਕਟਰੀ ਦੇ ਵਿਰੋਧ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ¢ ਤਸਵੀਰ : ਗੋਪਾਲ ਸੋਫਤ <br/> 31-08-2025
ਸਮਰਾਲਾ, 30 ਅਗਸਤ (ਗੋਪਾਲ ਸੋਫਤ)-ਪੰਜਾਬ ਵਿਚ ਲੱਗ ਰਹੀਆਂ ਬਾਇਓ ਗੈਸ ਫ਼ੈਕਟਰੀਆਂ ਨੂੰ ਹੁਣ ਚਾਲੂ ਕਰਵਾਉਣ ਦੀਆਂ ਕੋਸ਼ਿਸ਼ਾਂ ਨੂੰ ਵੇਖਦੇ ਹੋਏ ਇੱਥੋਂ ਨਜ਼ਦੀਕੀ ਪਿੰਡ ਮੁਸ਼ਕਾਬਾਦ ਦੀ ਬਾਇਓ ਗੈਸ ਫ਼ੈਕਟਰੀ ਦਾ ਵਿਰੋਧ ਕਰ ਰਹੇ ਪਿੰਡਾਂ ਦੇ ਵਸਨੀਕ ਸਖ਼ਤ ਰੋਸ ਲਈ ਪ੍ਰਗਟ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਗਵਾਈ ਵਿਚ ਐੱਸ. ਡੀ. ਐੱਮ. ਦਫ਼ਤਰ ਵਿਖੇ ਕਈ ਘੰਟੇ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ¢ ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਉਹ ਪਿਛਲੇ ਦੋ ਸਾਲ ਤੋਂ ਪਿੰਡ ਵਿਚ ਲੱਗ ਰਹੀ ਇਸ ਫ਼ੈਕਟਰੀ ਦਾ ਵਿਰੋਧ ਕਰਦੇ ਆ ਰਹੇ ਹਨ | ਪ੍ਰੰਤੂ ਪ੍ਰਸ਼ਾਸਨ ਅੰਦਰਖਾਤੇ ਇਸ ਫ਼ੈਕਟਰੀ ਨੂੰ ਚਾਲੂ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਜਿਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ¢ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਭਰ ਵਿਚ ਹੀ ਲੋਕ ਇਨ੍ਹਾਂ ਬਾਇਓ ਗੈਸ ਫ਼ੈਕਟਰੀਆਂ ਦਾ ਡਟਵਾਂ ਵਿਰੋਧ ਕਰ ਰਹੇ ਹਨ ਕਿਉਂਕਿ ਲੋਕਾਂ ਨੂੰ ਖ਼ਦਸ਼ਾ ਹੈ ਕਿ ਇਨ੍ਹਾਂ ਕਾਰਨ ਫੈਲਣ ਵਾਲਾ ਪ੍ਰਦੂਸ਼ਣ ਲੋਕਾਂ ਦੀ ਸਿਹਤ ਅਤੇ ਫ਼ਸਲਾਂ ਲਈ ਨੁਕਸਾਨਦੇਹ ਸਿੱਧ ਹੋਵੇਗਾ¢ ਉਨ੍ਹਾਂ ਕਿਹਾ ਕਿ ਸੂਬੇ 'ਚ 24 ਤੋਂ ਵੱਧ ਬਾਇਓਗੈਸ ਫ਼ੈਕਟਰੀਆਂ ਵੱਖ-ਵੱਖ ਪਿੰਡਾਂ ਵਿਚ ਲਗਾਈਆਂ ਜਾ ਰਹੀਆਂ ਹਨ ਅਤੇ ਹਰ ਥਾਂ 'ਤੇ ਹੀ ਉੱਥੋਂ ਦੇ ਪਿੰਡਾਂ ਦੇ ਲੋਕਾਂ ਵੱਲੋਂ ਇਨ੍ਹਾਂ ਫ਼ੈਕਟਰੀਆਂ ਨੂੰ ਚਾਲੂ ਹੋਣ ਤੋਂ ਰੋਕਣ ਲਈ ਮੋਰਚੇ ਲਗਾਏ ਹੋਏ ਹਨ¢ ਇਸ ਲਈ ਐੱਸ. ਕੇ. ਐੱਮ. ਵੀ ਸੰਘਰਸ਼ ਕਰ ਰਹੇ ਲੋਕਾਂ ਦੀ ਫ਼ੈਕਟਰੀ ਨੂੰ ਬੰਦ ਕਰਨ ਦੀ ਮੰਗ ਦੀ ਹਮਾਇਤ ਕਰ ਰਿਹਾ ਹੈ | ਇਸ ਮੌਕੇ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਮੰਗ ਕੀਤੀ ਕਿ, ਸਰਕਾਰ ਪੰਜਾਬ ਵਿਚ ਬਾਇਓਗੈਸ ਫ਼ੈਕਟਰੀਆਂ ਲਗਾਉਣ ਦੀ ਯੋਜਨਾ ਨੂੰ ਤੁਰੰਤ ਰੱਦ ਕਰੇ¢ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਸਮੇਤ ਕਈ ਹੋਰ ਆਗੂਆਂ ਵਲੋਂ ਸੰਬੋਧਨ ਕਰਦਿਆ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਮੁਸ਼ਕਾਬਾਦ ਫ਼ੈਕਟਰੀ ਦੇ ਕੰਮ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇ¢
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਲੋਂ ਬਾਬਾ ਬਲਜਿੰਦਰ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰੌਣੀ ਸਹਿਕਾਰੀ ਸਭਾ ਵਿਚ ਅਕਾਲੀ ਦਲ ਦਾ ਕਬਜ਼ਾ, 11 'ਚੋਂ 8 ਡਾਇਰੈਕਟਰ ਜਿੱਤੇ
Ad Position 24