20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜਰਖੜ ਅਕੈਡਮੀ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 31-08-2025
ਵਿਧਾਇਕ ਸੰਗੋਵਾਲ ਨੇ ਖਿਡਾਰੀਆਂ ਨੂੰ ਹਾਕੀ ਖੇਡ ਨਾਲ ਸੂਬੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਆ
ਡੇਹਲੋਂ, 30 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਹਾਕੀ ਅਕੈਡਮੀ ਨੇ ਸਲਾਨਾ ਖੇਡ ਦਿਵਸ ਮੌਕੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਨ ਬਹੁਤ ਹੀ ਸਤਿਕਾਰ ਅਤੇ ਖੇਡ ਭਾਵਨਾ ਨਾਲ ਮਨਾਇਆ¢ ਇਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜਰਖੜ ਖੇਡ ਸਟੇਡੀਅਮ ਵਿਖੇ ਸਥਾਪਿਤ ਆਦਮ ਕੱਦ ਬੁੱਤ ਤੇ ਹਾਰ ਪਾਉਣ ਸਮੇਂ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਮਹਾਨ ਖਿਡਾਰੀ ਧਿਆਨ ਚੰਦ ਵਰਗੇ ਹਾਕੀ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ¢ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਿਆਨ ਚੰਦ ਦੀ ਹਾਕੀ ਵਿਰਾਸਤ ਨੂੰ ਅੱਗੇ ਤੋਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ¢ ਇਨ੍ਹਾਂ ਖੇਡਾਂ ਵਿਚ 10 ਸਾਲ ਦੇ ਬੱਚੇ ਤੋਂ ਲੈ ਕੇ 60 ਸਾਲ ਦੇ ਬਜ਼ੁਰਗ ਖਿਡਾਰੀ ਹਿੱਸਾ ਲੈ ਰਹੇ ਹਨ¢ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਨਾਲ ਜਿੱਥੇ ਪੰਜਾਬ ਦਾ ਖੇਡ ਸਭਿਆਚਾਰ ਮਜ਼ਬੂਤ ਹੋਵੇਗਾ, ਉੱਥੇ ਪੰਜਾਬ ਦੇ ਬੱਚਿਆਂ ਦਾ ਖੇਡ ਹੁਨਰ ਵੀ ਉੱਭਰ ਕੇ ਸਾਹਮਣੇ ਆਵੇਗਾ¢ ਇਸ ਸਮੇਂ ਜਰਖੜ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜੀਵਨ ਅਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ¢ ਇਸ ਸਮੇਂ ਸਰਪੰਚ ਸੰਦੀਪ ਸਿੰਘ ਜਰਖੜ, ਤਜਿੰਦਰ ਸਿੰਘ ਜਰਖੜ, ਸ਼ਿੰਗਾਰਾ ਸਿੰਘ ਜਰਖੜ, ਮੁੱਖ ਕੋਚ ਗੁਰਸਤਿੰਦਰ ਸਿੰਘ ਪ੍ਰਗਟ, ਕੋਚ ਹਰਮੀਤ ਸਿੰਘ, ਪੀ. ਏ. ਜਸਵਿੰਦਰ ਸਿੰਘ ਜੱਸੀ, ਸਾਹਿਬਜੀਤ ਸਿੰਘ ਸਾਬੀ ਜਰਖੜ, ਮੀਡੀਆ ਇੰਚਾਰਜ ਬਲਰਾਜ ਸਿੰਘ ਸੋਨੂੰ ਗਿੱਲ, ਕੇਵਲ ਸਿੰਘ ਮਹਿਮੀ, ਮਨਦੀਪ ਸਿੰਘ ਰਵੀ ਝੰਮਟ, ਇੰਦਰਜੀਤ ਸਿੰਘ ਹੈਪੀ ਹਿਮਾਂਯੂਪੁਰਾ, ਮਨੀਪਾਲ ਸਿੰਘ ਰਣੀਆ, ਤਜਿੰਦਰ ਸਿੰਘ ਲੁਹਾਰਾ, ਸ਼ਿੰਦਰ ਸਿੰਘ ਜਰਖੜ ਇਲਾਕੇ ਦੀਆਂ ਹੋਰ ਸ਼ਖ਼ਸੀਅਤ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਅੱਜ <br/> ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਲੋਂ ਬਾਬਾ ਬਲਜਿੰਦਰ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ
Ad Position 24