20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੁਆਲਿਟੀ ਪ੍ਰੋਗਰਾਮ ਅਧੀਨ ਤਰਸੇਮ ਸਿੰਘ ਢਿੱਲੋਂ ਨੂੰ ਮਿਲਿਆ 'ਬੈਸਟ ਇੰਪਲਾਈ ਐਵਾਰਡ'

Ad Position 21
No active advertisement
ਅਜੀਤ ਡੈਸਕ 31-08-2025
ਖੰਨਾ, 30 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੁਆਲਿਟੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਦੇ ਤਹਿਤ ਹਰ ਮਹੀਨੇ ਉੱਤਮ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸੇ ਕੜੀ ਵਿਚ ਸਿਵਲ ਹਸਪਤਾਲ ਖੰਨਾ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਮਨਿੰਦਰ ਸਿੰਘ ਭਸੀਨ ਵੱਲੋਂ ਫਾਰਮੇਸੀ ਅਫ਼ਸਰ ਤਰਸੇਮ ਸਿੰਘ ਢਿੱਲੋਂ ਨੂੰ ਅਗਸਤ ਮਹੀਨੇ ਦਾ 'ਸਭ ਤੋਂ ਵਧੀਆ ਕਰਮਚਾਰੀ ਐਵਾਰਡ' ਦਿੱਤਾ ਗਿਆ | ਇਸ ਮੌਕੇ ਡਾ. ਭਸੀਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਕਰਮਚਾਰੀਆਂ ਵਿਚ ਕੰਮ ਲਈ ਜੋਸ਼ ਅਤੇ ਉਤਸ਼ਾਹ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਕਰਮਚਾਰੀ ਜਦੋਂ ਆਪਣੇ ਕੰਮ ਲਈ ਸਨਮਾਨਿਤ ਹੁੰਦੇ ਹਨ ਤਾਂ ਉਹ ਹੋਰ ਵੀ ਬਿਹਤਰ ਸੇਵਾਵਾਂ ਦੇਣ ਲਈ ਪ੍ਰੇਰਿਤ ਹੁੰਦੇ ਹਨ | ਫਾਰਮੇਸੀ ਅਫ਼ਸਰ ਤਰਸੇਮ ਸਿੰਘ ਢਿੱਲੋਂ ਨੇ ਇਹ ਸਨਮਾਨ ਮਿਲਣ 'ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਰਫ਼ ਉਨ੍ਹਾਂ ਲਈ ਨਹੀਂ ਸਗੋਂ ਪੂਰੇ ਸਟਾਫ਼ ਲਈ ਮਾਣ ਦੀ ਗੱਲ ਹੈ | ਉਨ੍ਹਾਂ ਸਰਕਾਰ ਦੇ ਕੁਆਲਿਟੀ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹਸਪਤਾਲੀ ਸੇਵਾਵਾਂ ਵਿਚ ਸੁਧਾਰ ਆ ਰਿਹਾ ਹੈ ਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ | ਇਸ ਮੌਕੇ ਡਾ. ਨਵਨੀਤ ਕੌਰ ਨੋਡਲ ਅਫ਼ਸਰ, ਡਾ. ਗੁਰਵਿੰਦਰ ਕੱਕੜ, ਡਾ. ਰਜਤ, ਫਾਰਮੇਸੀ ਅਫ਼ਸਰ ਨੀਰਜ ਵਰਮਾ ਅਤੇ ਨਰਸਿੰਗ ਸਿਸਟਰ ਕੁਲਵੀਰ ਕੌਰ ਵੀ ਹਾਜ਼ਰ ਸਨ | ਸਮਾਗਮ ਦੌਰਾਨ ਸਾਰੇ ਸਟਾਫ਼ ਨੇ ਇਕ-ਦੂਜੇ ਨੂੰ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦਾ ਵਚਨ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਨੂੰ ਪਰਿਵਾਰ ਦੇ ਸਹਿਯੋਗ ਨਾਲ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦਾ ਹਮੇਸ਼ਾ ਯਤਨ ਕਰਨਾ ਚਾਹੀਦਾ ਹੈ- ਯਾਦੂ ਅਗਲੀ ਖ਼ਬਰ ਉੱਘੇ ਉਦਯੋਗਪਤੀ ਨਿਮਿਸ਼ ਅਗਰਵਾਲ ਖੰਨਾ ਫੋਕਲ ਪੁਆਇੰਟ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਬਣੇ
Ad Position 24