20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 31-08-2025
ਰਾੜਾ ਸਾਹਿਬ, 30 ਅਗਸਤ (ਪ੍ਰੀਤਮ ਸਿੰਘ ਮੁਕੰਦਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਦਾ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਪਲਵਿੰਦਰ ਸਿੰਘ ਤਲਵਾੜਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਲਾਪਰਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਨਿਯੁਕਤੀ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਮਿਹਨਤਕਸ਼ ਨੌਜਵਾਨਾਂ ਨੂੰ ਅੱਗੇ ਲਿਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਜਥੇਦਾਰ ਲਾਪਰਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਹਰ ਦਿਸ਼ਾ ਨਿਰਦੇਸ਼ਾਂ ਤੇ ਫੁੱਲ ਚੜ੍ਹਾਉਂਦੇ ਹੋਏ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਇੱਕ ਕਰਨਗੇ | ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਮੁੜ ਸੁਰਜੀਤ ਕਰਨ ਲਈ ਦਿਨ ਰਾਤ ਇੱਕ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਸਪੋਰਟਸ ਦਿਵਸ ਮੌਕੇ ਵਿਰਾਸਤੀ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੜਕੀਆਂ ਨੂੰ ਪਰਿਵਾਰ ਦੇ ਸਹਿਯੋਗ ਨਾਲ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦਾ ਹਮੇਸ਼ਾ ਯਤਨ ਕਰਨਾ ਚਾਹੀਦਾ ਹੈ- ਯਾਦੂ
Ad Position 24