20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਰਾਮ ਕਾਲਜ ਡੱਲਾ ਦਾ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 31-08-2025
ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਰਾਮ ਕਾਲਜ ਡੱਲਾ ਦਾ ਬੀ.ਕਾਮ ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ ਨੇ ਦੱਸਿਆ ਕਿ ਹੁਸਨਪ੍ਰੀਤ ਕੌਰ ਨੇ 408/600 ਅੰਕ (68.1 ਪ੍ਰਤੀਸ਼ਤ) ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਗਗਨਪ੍ਰੀਤ ਕੌਰ ਨੇ 402/600 ਅੰਕ (67 ਪ੍ਰਤੀਸ਼ਤ) ਲੈ ਕੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਨੇ 395/600 ਅੰਕ (65 ਪ੍ਰਤੀਸ਼ਤ) ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਹੈਰਾਨੀ ਤੇ ਖੁਸ਼ੀ ਵਾਲੀ ਗੱਲ ਇਹ ਹੈ ਕਿ ਕਾਲਜ ਦੀਆਂ ਪੁਜੀਸ਼ਨ ਪ੍ਰਾਪਤ ਤਿੰਨੋਂ ਲੜਕੀਆਂ ਦੇ ਨਾਵਾਂ ਦੇ ਮਗਰ 'ਪ੍ਰੀਤ' ਸ਼ਬਦ ਲਗਦਾ ਹੈ ਅਤੇ ਇਨ੍ਹਾਂ ਨੇ ਪੜ੍ਹਾਈ ਨਾਲ ਪ੍ਰੀਤ ਪਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦਾ ਸਿਹਰਾ ਸਮੂਹ ਸਟਾਫ਼ ਤੇ ਉਕਤ ਵਿਦਿਆਰਥਣਾਂ ਦੀ ਮਿਹਨਤ ਨੂੰ ਜਾਂਦਾ ਹੈ | ਇਸ ਮੌਕੇ ਮਾ. ਭਗਵੰਤ ਸਿੰਘ, ਕਿਰਨਜੀਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਾਸੀਆਂ ਬੇਟ ਵਿਖੇ ਦੰਦਾਂ ਤੇ ਗਾਇਨੀ ਦੇ ਰੋਗਾਂ ਦਾ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਤਲਵੰਡੀ ਨੌਂ-ਆਬਾਦ ਸਤਲੁਜ ਦੇ ਬੰਨ੍ਹ 'ਤੇ ਸਥਿਤੀ ਕੰਟਰੋਲ ਹੇਠ-ਠੇਕੇਦਾਰ ਹਰਮੋਹਣ ਸਿੰਘ
Ad Position 24