17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਚ ਮਨਾਇਆ 'ਰਾਸ਼ਟਰੀ ਖੇਡ ਦਿਵਸ'

Ad Position 21
No active advertisement
ਅਜੀਤ ਡੈਸਕ 02-09-2025
ਸਮਰਾਲਾ, 1 ਸਤੰਬਰ (ਕੁਲਵਿੰਦਰ ਸਿੰਘ)-ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿਚ ਆਏ ਦਿਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਬੱਚੇ ਸਫਲਤਾ ਪੂਰਵਕ ਆਪਣੇ ਜੀਵਨ ਵਿਚ ਅੱਗੇ ਵਧ ਸਕਣ¢ ਭਾਵੇਂ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਭਾਰੀ ਬਾਰਸ਼ ਕਾਰਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਸਨ | ਪਰ ਬੱਚਿਆਂ ਵਿਚ ਖੇਡਾਂ ਦੀ ਰੁਚੀ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਨੂੰ ਸਾਲ ਵਿਚ ਮਨਾਏ ਜਾਂਦੇ ਵੱਖ-ਵੱਖ ਦਿਨਾਂ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਪ੍ਰਸਿੱਧ ਹਾਕੀ ਖਿਡਾਰੀ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ 29 ਅਗਸਤ ਦਿਨ ਸ਼ੁੱਕਰਵਾਰ ਦੇ ਦਿਨ ਨੂੰ 'ਰਾਸ਼ਟਰੀ ਖੇਡ ਦਿਵਸ' ਵਜੋਂ ਮਨਾਉਂਦਿਆਂ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਅਧਿਆਪਕਾਂ ਦੁਆਰਾ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ ਬੈਠਿਆਂ ਹੀ ਆਪਣੇ ਮਾਪਿਆਂ ਦੀ ਦੇਖ-ਰੇਖ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ¢ ਇਨ੍ਹਾਂ ਗਤੀਵਿਧੀਆਂ ਅਧੀਨ ਜਿੱਥੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਖੁੱਲੇ੍ਹ ਮੈਦਾਨ ਵਿਚ ਜਾ ਕੇ ਕਿ੍ਕਟ, ਬੈਡਮਿੰਟਨ ਆਦਿ ਵਰਗੀਆਂ ਖੇਡਾਂ ਖੇਡਦਿਆਂ ਹੋਇਆਂ ਤੰਦਰੁਸਤੀ ਅਤੇ ਖ਼ੁਸ਼ੀ ਭਰੇ ਜੀਵਨ ਜਿਊਣ ਲਈ ਇਨ੍ਹਾਂ ਦੀ ਮਹੱਤਤਾ ਨੂੰ ਪ੍ਰਗਟ ਕੀਤਾ | ਉੱਥੇ ਹੀ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਰੀਰ ਦੀ ਲਚਕਤਾ, ਸੰਤੁਲਨ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਆਸਣਾਂ ਦੇ ਮਹੱਤਵ ਨੂੰ ਬਿਆਨ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਯੋਗਾ ਆਸਣ ਵੀ ਕੀਤੇ¢ ਇਨ੍ਹਾਂ ਗਤੀਵਿਧੀਆਂ ਅਧੀਨ ਹੀ ਸਕੂਲ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਸ਼ਣ ਪ੍ਰਤੀਯੋਗਤਾ ਗਤੀਵਿਧੀ ਰਾਹੀਂ ਰਾਸ਼ਟਰੀ ਖੇਡ ਦਿਵਸ ਬਾਰੇ ਆਪਣੀ ਜਾਣਕਾਰੀ ਸਾਂਝੀ ਕਰਦਿਆਂ 'ਮਨੁੱਖ ਦੇ ਚਰਿੱਤਰ ਨਿਰਮਾਣ ਤੇ ਅਨੁਸ਼ਾਸਨਮਈ ਜੀਵਨ ਵਿਚ ਖੇਡਾਂ ਦੀ ਭੂਮਿਕਾ' ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ¢ ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੀ 'ਸ਼ਾਂਤੀਪੂਰਨ ਸਮਾਜ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦੀ ਭੂਮਿਕਾ' ਵਿਸ਼ੇ ਉੱਤੇ ਭਾਸ਼ਣ ਪ੍ਰਤੀਯੋਗਤਾ ਗਤੀਵਿਧੀ ਰਾਹੀਂ ਦੇਸ਼ ਦੇ ਨਾਗਰਿਕਾਂ ਵਿਚ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਵਿਚ ਖੇਡਾਂ ਦੁਆਰਾ ਨਿਭਾਈ ਜਾਂਦੀ ਅਹਿਮ ਭੂਮਿਕਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ¢ ਇਹ ਸਾਰੀਆਂ ਗਤੀਵਿਧੀਆਂ ਸਕੂਲ ਦੇ ਅਧਿਆਪਕਾਂ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਨੇ ਘਰੇ ਬੈਠ ਕੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਪੂਰੀਆਂ ਕੀਤੀਆਂ ਅਤੇ ਮਾਪਿਆਂ ਵਲੋਂ ਗਤੀਵਿਧੀ ਕਰਦੇ ਹੋਏ ਬੱਚਿਆਂ ਦੀਆਂ ਵੀਡੀਓ ਬਣਾ ਕੇ ਉਨ੍ਹਾਂ ਦੇ ਇੰਚਾਰਜ ਅਧਿਆਪਕਾਂ ਨੂੰ ਭੇਜੀਆਂ ਗਈਆਂ¢ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਛੁੱਟੀਆਂ ਦੌਰਾਨ ਇਨ੍ਹਾਂ ਗਤੀਵਿਧੀਆਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਸਾਰੇ ਸਮਾਜ ਨੂੰ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ¢
Ad Position 22
No active advertisement
ਪਿਛਲੀ ਖ਼ਬਰ ਅੱਸੂ-ਕੱਤਕ ਵਿਚ ਗੰਨੇ ਦੀ ਬਿਜਾਈ ਸੰਬੰਧੀ ਸ਼ੂਗਰ ਮਿੱਲ ਸਲਾਣਾ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਲਈ 15 ਟਰੱਕ ਸਮੱਗਰੀ ਦੇ ਰਵਾਨਾ
Ad Position 24