17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਵਿਚ ਆਏ ਹੜ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਲੋਕਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ- ਕੋਟ ਪਨੈਚ

Ad Position 21
No active advertisement
ਅਜੀਤ ਡੈਸਕ 02-09-2025
ਬੀਜਾ, 1 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਪੰਜਾਬ ਵਿਚ ਆਏ ਹੜ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਲੋਕਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਹੈ | ਪਿੰਡਾਂ ਦੇ ਪਿੰਡ ਅਤੇ ਖੇਤਾਂ ਚ ਫ਼ਸਲ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਪਸ਼ੂ ਬੇਹਿਸਾਬ ਮਰ ਗਏ ਅਤੇ ਹਜ਼ਾਰਾਂ ਘਰਾਂ ਦੇ ਚੁੱਲ੍ਹੇ ਬੁੱਝ ਗਏ ਹਨ | ਲੋਕ ਬੇਘਰ ਹੋ ਕੇ ਸੜਕਾਂ 'ਤੇ ਧੱਕੇ ਖਾ ਰਹੇ ਹਨ, ਬੱਚੇ ਭੁੱਖੇ ਪਿਆਸੇ ਹਨ, ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ, ਪਰ ਸਰਕਾਰ ਵੱਲੋਂ ਰਾਹਤ ਨਾ ਮਾਤਰ ਹੈ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਤੁਰੰਤ ਕਿਸਾਨਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਮਰੇ ਪਸ਼ੂ ਲਈ 1 ਲੱਖ ਰੁਪਏ, ਗਿਰੇ ਘਰਾਂ ਲਈ ਘੱਟੋ-ਘੱਟ 5 ਲੱਖ ਰੁਪਏ ਮਿਲਣ, ਗੰਨੇ ਦੇ ਕਿਸਾਨਾਂ ਦੇ ਬਕਾਏ ਤੁਰੰਤ ਅਦਾ ਕੀਤੇ ਜਾਣ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਤੇ ਮੈਡੀਕਲ ਕੈਂਪ ਲਗਾ ਕੇ ਖਾਣਾ, ਪਾਣੀ ਤੇ ਦਵਾਈਆਂ ਦਾ ਪ੍ਰਬੰਧ ਕੀਤੇ ਜਾਣ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਗੁਰਦਰਸ਼ਨ ਸਿੰਘ ਪ੍ਰਧਾਨ ਦੋਰਾਹਾ, ਬਾਬਾ ਸੁੱਖਾ ਸੰਗਤਪੁਰਾ, ਜ ਸਕੱਤਰ ਮਾਸਟਰ ਗੁਰਦੀਪ ਸਿੰਘ ਸਿਹੋੜਾ ਤੇ ਬੂਟਾ ਸਿੰਘ ਬਗ਼ਲੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਦਰਮਿਆਨ ਹੋਇਆ ਗਣਪਤੀ ਵਿਸਰਜਨ ਅਗਲੀ ਖ਼ਬਰ ਅੱਸੂ-ਕੱਤਕ ਵਿਚ ਗੰਨੇ ਦੀ ਬਿਜਾਈ ਸੰਬੰਧੀ ਸ਼ੂਗਰ ਮਿੱਲ ਸਲਾਣਾ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਮੀਟਿੰਗ
Ad Position 24