18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਧਿਆਪਕ ਦਿਵਸ ਮੌਕੇ ਐਨ. ਪੀ. ਐੱਸ. ਕਰਮਚਾਰੀ ਕਰਨਗੇ ਭੁੱਖ ਹੜਤਾਲ- ਜਸਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 02-09-2025
ਕੁਹਾੜਾ, 1 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਮਾਂਗਟ-2 ਤੇ 3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੀ ਸਾਂਝੀ ਅਗਵਾਈ 'ਚ ਪੰਜਾਬ ਦੇ ਸਮੂਹ ਐਨ. ਪੀ. ਐੱਸ. ਕਰਮਚਾਰੀ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਭੁੱਖ ਹੜਤਾਲ ਕਰਨਗੇ¢ ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਤੇ ਪੰਜਾਬ ਸਰਕਾਰ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਸਨਮਾਨਿਤ ਕਰ ਰਹੀਆਂ ਹਨ | ਪਰ ਦੂਜੇ ਪਾਸੇ ਦੋਵੇਂ ਸਰਕਾਰਾਂ ਅਧਿਆਪਕਾਂ ਦੀ ਆਰਥਿਕ ਤੇ ਸਮਾਜਿਕ ਸੁਰੱਖਿਆ ਦਾ ਪ੍ਰਤੀਕ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਰਹੀਆਂ ਹਨ ¢ ਬਲਾਕ ਕਮੇਟੀ ਮੈਂਬਰ ਸੰਜੇ ਕੁਮਾਰ ਤੇ ਬਿਆਸ ਲਾਲ ਨੇ ਕਿਹਾ ਕਿ ਮਾਂਗਟ-2, 3 ਬਲਾਕ ਵਲੋਂ ਜਸਵਿੰਦਰ ਸਿੰਘ ਤੇ ਨਰਿੰਦਰ ਸਿੰਘ ਕੁਲੀਏਵਾਲ ਭੁੱਖ ਹੜਤਾਲ 'ਤੇ ਬੈਠਣਗੇ¢ ਇਸ ਮੌਕੇ ਸੁਰਿੰਦਰ ਕੁਮਾਰ, ਓਾਕਾਰ ਭਾਟੀਆ, ਗੁਰਦੀਪ ਸਿੰਘ, ਗੁਰਮੁਖ ਸਿੰਘ ਪੰਜੇਟਾ, ਪਰਮਜੀਤ ਸਿੰਘ, ਯੋਗੇਸ਼ ਲੂਥਰਾ, ਯੋਗੇਸ਼ ਦੱਤਾ, ਪਰਮਿੰਦਰ ਸਿੰਘ, ਲਖਬੀਰ ਸਿੰਘ, ਕੁਲਦੀਪ ਕੁਮਾਰ, ਰਾਜਨ ਸਿੰਘ, ਗੌਰਵ ਕੁਮਾਰ ਆਦਿ ਸਾਥੀਆਂ ਨੇ ਭੁੱਖ ਹੜਤਾਲ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਸਹਿਮਤੀ ਪ੍ਰਗਟਾਈ ¢
Ad Position 22
No active advertisement
ਪਿਛਲੀ ਖ਼ਬਰ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਬਾਬਾ ਹਰਜੀਤ ਸਿੰਘ ਬਾਜਵਾ ਵਲੋਂ ਦੁੱਖ ਪ੍ਰਗਟ
Ad Position 24