ਰਾੜਾ ਸਾਹਿਬ, 1 ਸਤੰਬਰ (ਪ੍ਰੀਤਮ ਸਿੰਘ ਮੁਕੰਦਪੁਰੀ/ਸੁਖਵੀਰ ਸਿੰਘ ਚਣਕੋਈਆਂ)-ਸੰਪਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਅਤੇ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸੰਪਰਦਾਇ ਰਾੜਾ ਸਾਹਿਬ ਅਤੇ ਇਸ ਇਲਾਕੇ ਨੂੰ ਹੀ ਨਹੀਂ ਸਗੋਂ ਸਮੁੱਚੇ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਵਲੋਂ ਸਿੱਖੀ ਦੇ ਪ੍ਰਚਾਰ ਦੇ ਨਾਲ ਨਾਲ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਪ੍ਰਸਾਰ ਲਈ ਕੀਤੇ ਅਹਿਮ ਉਪਰਾਲੇ ਹਮੇਸ਼ਾ ਲਈ ਯਾਦ ਰਹਿਣਗੇ | ਇਸ ਸਮੇਂ ਜਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਸਾਬਕਾ ਸਰਪੰਚ ਹਨੀ ਘੁਡਾਣੀ ਅਤੇ ਬੇਅੰਤ ਸਿੰਘ ਪੰਧੇਰ ਖੇੜੀ ਵੀ ਮੌਜੂਦ ਸਨ |