ਮਾਛੀਵਾੜਾ ਸਾਹਿਬ/ਕੁਹਾੜਾ, 1 ਸਤੰਬਰ (ਰਾਜਦੀਪ ਸਿੰਘ ਅਲਬੇਲਾ/ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡ ਸਸਰਾਲੀ ਕਾਲੋਨੀ ਅਤੇ ਬੂਥਗੜ੍ਹ ਸਮੇਤ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਨੇ ਜਾਇਜ਼ਾ ਲੈਂਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ¢ ਉਨ੍ਹਾਂ ਨਾਲ ਹਲਕਾ ਸਾਹਨੇਵਾਲ ਤੋਂ ਇੰਚਾਰਜ ਵਿਕਰਮ ਸਿੰਘ ਬਾਜਵਾ ਵੀ ਹਾਜ਼ਰ ਸਨ ¢ ਮੈਂਬਰ ਪਾਰਲੀਮੈਂਟ ਅਮਰ ਸਿੰਘ ਨੇ ਧੁੱਸੀ ਬੰਨ੍ਹ ਦੇ ਰਾਹਤ ਕਾਰਜਾਂ ਵਿਚ ਲੱਗੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲ ਕਰਦਿਆਂ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਆਖਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ, ਮਾਲੀ ਨੁਕਸਾਨ ਨਾ ਹੋ ਸਕੇ ¢ ਮੈਂਬਰ ਪਾਰਲੀਮੈਂਟ ਅਮਰ ਸਿੰਘ ਨੇ ਕਿਹਾ ਕਿ ਜੇਕਰ ਰਾਹਤ ਕਾਰਜਾਂ ਵਿਚ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ, ਉਹ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ¢ ਸੀਨੀਅਰ ਕਾਂਗਰਸੀ ਆਗੂ ਤਾਜਪਰਮਿੰਦਰ ਸਿੰਘ ਸੋਨੂੰ ਸਮੇਤ ਪਿੰਡ ਦੇ ਲੋਕਾਂ ਨੇ ਮੈਂਬਰ ਪਾਰਲੀਮੈਂਟ ਅਮਰ ਸਿੰਘ ਨੂੰ ਦੱਸਿਆ ਕਿ ਅੱਜ ਜੋ ਹਲਕੇ 'ਚ ਪੈਂਦੇ ਪਿੰਡਾਂ ਦੇ ਹਾਲਾਤ ਬਣੇ ਹਨ ਤੇ ਧੁੱਸੀ ਬੰਨ੍ਹ ਕਮਜ਼ੋਰ ਹੋਇਆ ਹੈ | ਉਸ ਲਈ ਰੇਤ ਮਾਫ਼ੀਆ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਸ਼ਰੇਆਮ ਸਤਲੁਜ ਦਰਿਆ 'ਚੋਂ ਨਾਜਾਇਜ਼ ਮਾਈਨਿੰਗ ਕਰ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ ¢ ਡਾ. ਅਮਰ ਸਿੰਘ ਬੋਪਾਰਾਏ ਨੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਿਹਾ ਕਿ ਸਮਾਂ ਆਉਣ 'ਤੇ ਜਿਹੜੇ ਵੀ ਲੋਕਾਂ ਨੇ ਗੈਰ ਕਾਨੂੰਨੀ ਰੇਤ ਦੀ ਖੁਦਾਈ ਕੀਤੀ ਹੈ¢ ਵਿਕਰਮ ਬਾਜਵਾ ਨੇ ਕਿਹਾ ਕਿ ਰੇਤ ਮਾਫ਼ੀਆ ਨੇ ਨਾਜਾਇਜ਼ ਮਾਈਨਿੰਗ ਤੇ ਮਨਮਾਨੀਆਂ ਕਰ ਵੱਡੀਆਂ ਵੱਡੀਆਂ ਮਸ਼ੀਨਾਂ ਨਾਲ ਸਤਲੁਜ ਦਰਿਆ 'ਚੋਂ ਰੇਤ ਵੇਚ ਕੇ ਕਰੋੜਾਂ ਰੁਪਏ ਹੜੱਪ ਲਏ | ਪਰ ਅੱਜ ਉਸ ਦਾ ਖ਼ਮਿਆਜ਼ਾ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਭੁਗਤ ਰਹੇ ਹਨ ¢ ਇਸ ਮੌਕੇ ਉਨ੍ਹਾਂ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੰੂ, ਬਲਵੀਰ ਸਿੰਘ ਬੁੱਢੇਵਾਲ, ਸਵਰਨ ਸਿੰਘ ਖਵਾਜਕੇ, ਰੁਪਿੰਦਰ ਸਿੰਘ ਨੂਰਵਾਲ, ਨਾਨਕ ਸਿੰਘ ਗੜੀ ਫ਼ਾਜ਼ਲ ਆਦਿ ਹਾਜ਼ਰ ਸਨ¢