19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਭੌਰਲਾ ਦਾ ਖੇਡ ਮੇਲਾ 5 ਨੂੰ ਹੋਵੇਗਾ ਸ਼ੁਰੂ

Ad Position 21
No active advertisement
ਅਜੀਤ ਡੈਸਕ 02-09-2025
ਬੀਜਾ, 1 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਾਬਾ ਲਾਲ ਸਿੰਘ ਸਪੋਰਟਸ ਕਲੱਬ (ਗੱਜ: ਨੰ: 148) ਵਲੋਂ ਬਾਬਾ ਲਾਲ ਸਿੰਘ 80ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਮਿਤੀ 15, 16, 17 ਅਗਸਤ 2025 ਦਿਨ ਸ਼ੁੱਕਰਵਾਰ, ਸ਼ਨੀਵਾਰ, ਐਤਵਾਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਦਿਨ ਰਾਤ 'ਚ ਹੋ ਰਹੀ ਭਾਰੀ ਬਾਰਸ਼ ਕਾਰਨ ਇਹ ਕਬੱਡੀ ਟੂਰਨਾਮੈਂਟ ਹੁਣ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਨੇ ਦੱਸਿਆ ਕਿ ਇਹ ਕਬੱਡੀ ਟੂਰਨਾਮੈਂਟ ਹੁਣ ਮਿਤੀ 5, 6, 7 ਸਤੰਬਰ ਨੂੰ ਹੋਵੇਗਾ | ਇਸ ਕਬੱਡੀ ਟੂਰਨਾਮੈਂਟ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 7 ਸਤੰਬਰ ਨੂੰ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਤੋਂ ਇਲਾਵਾ ਇਲਾਕੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਮੁੱਖ ਆਗੂ ਇਸ ਕਬੱਡੀ ਟੂਰਨਾਮੈਂਟ ਵਿਚ ਸ਼ਾਮਿਲ ਹੋਣਗੇ | ਇਸ ਕਬੱਡੀ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਏ. ਪੀ. ਜੱਲਾ ਦਾ ਸਨਮਾਨ ਅਗਲੀ ਖ਼ਬਰ ਨਿਸ਼ੂ ਚਹਿਲਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਭਾਜਪਾ ਆਗੂ ਬਾਗੋ-ਬਾਗ਼
Ad Position 24