ਕੁਹਾੜਾ, 1 ਸਤੰਬਰ (ਸੰਦੀਪ ਸਿੰਘ ਕੁਹਾੜਾ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਹਲਕਾ ਸਾਹਨੇਵਾਲ ਦੇ ਕਈ ਪਿੰਡਾਂ 'ਚ ਲੋਕਾਂ ਨੂੰ ਕੋਠੇ ਚੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਨੰੂ ਧਿਆਨ 'ਚ ਰੱਖਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਾਹਨੇਵਾਲ ਰੋਡ ਕੁਹਾੜਾ ਸਥਿਤ ਆਪਣੇ ਦਫ਼ਤਰ ਵਿਖੇ ਲੋੜਵੰਦ ਲੋਕਾਂ ਲਈ ਤਰਪਾਲਾਂ ਅਤੇ ਰਾਸ਼ਨ ਦੀ ਸੇਵਾ ਸ਼ੁਰੂ ਕਰ ਕੇ ਵਧੀਆ ਉਪਰਾਲਾ ਕੀਤਾ ਗਿਆ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕਰੌੜ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜਿੱਥੇ ਸੂਬੇ ਦੇ ਹੜ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਜਾ ਕੇ ਪੀੜਤ ਲੋਕਾਂ ਦੀ ਸਾਰ ਲਈ ਜਾ ਰਹੀ ਹੈ | ਉੱਥੇ ਹੀ ਉਨ੍ਹਾਂ ਵਲੋਂ ਆਪਣੇ ਹਲਕਾ ਸਾਹਨੇਵਾਲ ਦੇ ਲੋਕਾਂ ਵੱਲ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਮੰਤਰੀ ਮੁੰਡੀਆਂ ਵਲੋਂ ਆਪਣੀ ਪੂਰੀ ਟੀਮ ਨੂੰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋੜਵੰਦ ਲੋਕਾਂ ਤੱਕ ਤਰਪਾਲਾਂ ਤੇ ਰਾਸ਼ਨ ਸਮੱਗਰੀ ਸਮੇਤ ਹਰ ਤਰਾਂ ਦੀ ਸਹਾਇਤਾ ਪਹੰੁਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈ ਹਨ¢