19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਰਸਾਤ ਦੇ ਮੌਸਮ ਤੋਂ ਪਹਿਲਾਂ ਡਰੇਨ ਸਫ਼ਾਈ ਮਾਮਲੇ ਦੀ ਹੋਵੇ ਜਾਂਚ- ਲਾਪਰਾਂ

Ad Position 21
No active advertisement
ਅਜੀਤ ਡੈਸਕ 02-09-2025
ਰਾੜਾ ਸਾਹਿਬ, 1 ਸਤੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਪਿੰਡ ਲਾਪਰਾਂ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਸ਼ਨ ਲੈ ਕੇ ਜਾਣ ਸਬੰਧੀ ਮੀਟਿੰਗ ਹੋਈ | ਇਸ ਸਮੇਂ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਕਿ ਹਰ ਸਾਲ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਰਸਾਤੀ ਨਦੀਆਂ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਕਰਨ ਲਈ ਸਰਕਾਰ ਵਲੋਂ ਫ਼ੰਡ ਮੁਹੱਈਆ ਕੀਤੇ ਜਾਂਦੇ ਹਨ, ਪਰ ਇਸ ਕੰਮ ਵਿਚ ਅਣਗਹਿਲੀ ਹੋਣ ਕਰਕੇ ਇਨ੍ਹਾਂ ਦਾ ਪਾਣੀ ਉੱਪਰ ਦੀ ਵਗ ਰਿਹਾ ਹੈ ਅਤੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ | ਇਸ ਸਫ਼ਾਈ ਪ੍ਰਬੰਧਾਂ ਵਿਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਅਤੇ ਜਾਰੀ ਫ਼ੰਡਾਂ ਦੀ ਵਰਤੋਂ ਸਬੰਧੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਸਰਕਾਰ ਢੁਕਵੇਂ ਪ੍ਰਬੰਧ ਕਰੇ | ਇਸ ਸਮੇਂ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ ਘੁਡਾਣੀ, ਸੀਨੀਅਰ ਆਗੂ ਜਗਦੀਪ ਸਿੰਘ ਲਹਿਲ, ਗੁਰਮੀਤ ਸਿੰਘ ਲਾਪਰਾਂ, ਬਲਰਾਜ ਸਿੰਘ ਲਾਪਰਾਂ, ਜਗਜੀਤ ਸਿੰਘ ਜੱਗੀ ਸਾਬਕਾ ਸਾਬਕਾ ਸਰਪੰਚ ਚਣਕੋਈਆਂ, ਦਵਿੰਦਰ ਸਿੰਘ ਬਿੱਲੂ, ਭਾਗ ਸਿੰਘ ਸਰਪੰਚ ਮਕਸੂਦੜਾ, ਕੁਲਵੰਤ ਸਿੰਘ ਲਾਪਰਾਂ, ਹਰਦੀਪ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਪ੍ਰਗਟ ਸਿੰਘ, ਗੁਰਦੀਪ ਸਿੰਘ ਬਾਵਾ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ 'ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
Ad Position 24