22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲੈਕਚਰਾਰ ਕੇਡਰ ਯੂਨੀਅਨ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਫ਼ੈਸਲਾ-ਢਿੱਲੋਂ

Ad Position 21
No active advertisement
ਅਜੀਤ ਡੈਸਕ 03-09-2025
ਕੁਹਾੜਾ, 2 ਸਤੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਜ਼ਿਲ੍ਹਾ ਕਮੇਟੀ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹਾਲਾਤ ਕਾਫੀ ਗੰਭੀਰ ਹਨ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਹੜ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ | ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਅਤੇ ਦਵਿੰਦਰ ਸਿੰਘ ਗੁਰੂ ਨੇ ਕਿ ਕਿਹਾ ਕਿ ਪੰਜਾਬ ਦਾ ਅਧਿਆਪਕ ਵਰਗ ਇਸ ਸੰਕਟ ਦੀ ਘੜੀ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਮਦਦ ਲਈ ਤਿਆਰ ਹੈ | ਯੂਨੀਅਨ ਆਗੂ ਗੁਰਜੇਪਾਲ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ, ਰਮਨਦੀਪ ਸਿੰਘ, ਵਨੀਤ ਅਰੋੜਾ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਸੇਖੋਂ, ਅਲਵੇਲ ਸਿੰਘ ਅਤੇ ਮਨਦੀਪ ਕੁਮਾਰ ਨੇ ਕਿਹਾ ਕਿ ਹੜ੍ਹਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਤਬਾਹੀ ਨਹੀਂ ਕਿਹਾ ਜਾ ਸਕਦਾ, ਕਿਉਂਕਿ ਪੰਜਾਬ ਦੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਇਸ ਬਰਸਾਤੀ ਪਾਣੀ ਨੂੰ ਸੰਭਾਲਣ ਲਈ ਕੋਈ ਯਤਨ ਨਹੀਂ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਰੋਪੜ ਥਰਮਲ ਪਲਾਂਟ ਦੇ ਐੱਸ. ਡੀ. ਓ. ਤੋਂ ਕਾਰ ਖੋਹਣ 'ਤੇ 4 ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰਾਕੇਸ਼ ਨਵ-ਗਠਿਤ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਬਣੇ
Ad Position 24