ਰਾੜਾ ਸਾਹਿਬ, 2 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਦੁਆਰਾ ਰਾੜਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਟਰੱਸਟ ਦੇ ਮੈਂਬਰਾਂ ਤੇ ਸੇਵਾਦਾਰਾਂ ਨਾਲ ਸੰਤ ਬਾਬਾ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਸਿੱਖ ਪੰਥ ਲਈ ਵੱਡੀਆਂ ਸੇਵਾਵਾਂ ਨਿਭਾਈਆਂ ਅਤੇ ਸੰਪ੍ਰਦਾਇ ਰਾੜਾ ਸਾਹਿਬ ਵਲੋਂ ਉਨ੍ਹਾਂ ਗੁਰਮਤਿ ਦਾ ਪ੍ਰਚਾਰ ਕੀਤਾ ਤੇ ਈਸ਼ਰ ਮੈਕਰੋ ਮੀਡੀਆ ਰਾਹੀਂ ਗੁਰਬਾਣੀ ਨੂੰ ਸੰਸਾਰ ਭਰ ਦੇ ਹਰ ਵਿਅਕਤੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਰੰਗਦੇ ਸੱਜਣਾਂ ਦਾ ਜਾਣ ਦਾ ਬਹੁਤ ਵੱਡਾ ਘਾਟਾ ਹੈ, ਪ੍ਰੰਤੂ ਅਕਾਲ ਪੁਰਖ ਦਾ ਹੁਕਮ ਹੈ ਉਸ ਨੂੰ ਮੰਨਣਾ ਪੈਣਾ ਹੈ | ਉਨ੍ਹਾਂ ਕਿਹਾ ਕਿ ਸੰਪ੍ਰਦਾਇ ਰਾੜਾ ਸਾਹਿਬ ਧਾਰਮਿਕ ਜਥੇਬੰਦੀ ਨੂੰ ਅਕਾਲ ਪੁਰਖ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ | ਇਸ ਮੌਕੇ ਸੰਤ ਬਲਜਿੰਦਰ ਸਿੰਘ ਦੇ ਭਰਾ ਭਾਈ ਗੁਰਦੀਪ ਸਿੰਘ, ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਜਗਜੀਤ ਸਿੰਘ ਗਿੱਲ ਜੈਪੁਰ, ਭਾਈ ਗੁਰਨਾਮ ਸਿੰਘ ਅੜੈਚਾ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਉਪ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਲਾਪਰਾਂ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਬਾਬਾ ਅਮਰ ਸਿੰਘ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਜਗਮੀਤ ਸਿੰਘ ਆਦਿ ਸਨ |