23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਬਾਬਾ ਘਾਲਾ ਸਿੰਘ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 03-09-2025
ਰਾੜਾ ਸਾਹਿਬ, 2 ਸਤੰਬਰ (ਸੁਖਵੀਰ ਸਿੰਘ ਚਣਕੋਈਆਂ/ਪ੍ਰੀਤਮ ਸਿੰਘ ਮੁਕੰਦਪੁਰੀ)- ਨਾਨਕਸਰ ਸੰਪ੍ਰਦਾਇ ਦੇ ਮੁੱਖ ਸੇਵਾਦਾਰ ਸੰਤ ਬਾਬਾ ਘਾਲਾ ਸਿੰਘ ਅਤੇ ਬਾਬਾ ਗੁਰਚਰਨ ਸਿੰਘ ਨਾਨਕਸਰ ਠਾਠ ਗੁਲਾਬੀ ਬਾਗ ਦਿੱਲੀ ਵਾਲਿਆਂ ਵੱਲੋਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ | ਸੰਤ ਬਾਬਾ ਘਾਲਾ ਸਿੰਘ ਨੇ ਰਾੜਾ ਸਾਹਿਬ ਟਰੱਸਟ ਦੇ ਮੈਂਬਰ ਸਹਿਬਾਨ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਸਿੱਖ ਪੰਥ ਦੀ ਸੇਵਾ ਲਈ ਸਮਰਪਿਤ ਰਿਹਾ | ਸੰਤ ਬਲਜਿੰਦਰ ਸਿੰਘ ਨੇ ਵੱਡੇ ਸੰਤ ਬਾਬਾ ਈਸ਼ਰ ਸਿੰਘ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਉਨ੍ਹਾਂ ਨੇ ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿਚ ਫੈਲਾਇਆ ਹੈ | ਉਨ੍ਹਾਂ ਕਿਹਾ ਕਿ ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਸਿੱਖ ਸਮਾਜ ਲਈ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਹੈ | ਇਸ ਮੌਕੇ 'ਤੇ ਸੰਤ ਬਲਜਿੰਦਰ ਸਿੰਘ ਦੇ ਭਰਾ ਭਾਈ ਗੁਰਦੀਪ ਸਿੰਘ, ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਮਨਿੰਦਰਜੀਤ ਸਿੰਘ ਬਾਵਾ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਜਗਜੀਤ ਸਿੰਘ ਗਿੱਲ ਜੈਪੁਰ, ਭਾਈ ਗੁਰਨਾਮ ਸਿੰਘ ਅੜੈਚਾ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਜਗਮੀਤ ਸਿੰਘ ਅਮਰੀਕਾ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਸਰਪੰਚ ਮਨਦੀਪ ਸਿੰਘ ਕਟਾਹਰੀ ਆਦਿ ਤੋਂ ਇਲਾਵਾ ਵੱਖ-ਵੱਖ ਸ਼ਖਸ਼ੀਅਤਾਂ ਸਨ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਮੀਂਹ ਪੈਣ ਨਾਲ ਭਾਰੀ ਦਰੱਖ਼ਤ ਡਿਗਣ ਕਾਰਨ ਰਸਤਾ ਹੋਇਆ ਬੰਦ <br/> ਅਗਲੀ ਖ਼ਬਰ ਗੁੱਜਰਵਾਲ 'ਚ 11ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ
Ad Position 24