23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖਹਿਰਾ ਬੇਟ 'ਚ ਕੱਚੇ ਘਰਾਂ ਵਾਲੇ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ <br/>

Ad Position 21
No active advertisement
ਅਜੀਤ ਡੈਸਕ 03-09-2025
ਹੰਬੜਾਂ, 2 ਸਤੰਬਰ (ਮੇਜਰ ਹੰਬੜਾਂ)-ਸਤਲੁਜ ਦਰਿਆ ਕੰਢੇ ਵਸੇ ਪਿੰਡ ਖਹਿਰਾ ਬੇਟ, ਜਿਸ ਨੂੰ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਦੇ ਪਾਣੀ ਦੇ ਨਾਲ ਮੀਂਹ ਦੀ ਮਾਰ ਝੱਲਣੀ ਪੈ ਰਹੀ ਹੈ, ਨੂੰ ਦੇਖਦਿਆਂ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਕਾਮਰੇਡ ਜਤਿੰਦਰਪਾਲ ਸਿੰਘ ਰਾਣਾ, ਕਾਮਰੇਡ ਰਵਿੰਦਰਪਾਲ ਸਿੰਘ ਰਾਜੂ ਅਤੇ ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ ਵਲੋਂ ਬੰਨ੍ਹ 'ਤੇ ਬੈਠੇ ਕੱਚੇ ਘਰਾਂ 'ਚ ਰਹਿੰਦੇ ਗਰੀਬ ਪਰਿਵਾਰਾਂ ਦੀ ਮਦਦ ਲਈ ਤਰਪਾਲਾਂ ਦੀ ਵੰਡ ਕੀਤੀ ਗਈ | ਲੱਕੀ ਖਹਿਰਾ ਨੇ ਦੱਸਿਆ ਕਿ 40-45 ਕੱਚੇ ਘਰਾਂ ਵਾਲੇ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ ਕੀਤੀ ਗਈ ਹੈ ਤੇ ਹੋਰ ਲੋੜਵੰਦ ਲੋਕਾਂ ਨੂੰ ਵੀ ਤਰਪਾਲਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਕੱਚੇ ਘਰਾਂ ਦੀਆਂ ਛੱਤਾਂ ਟਿਪ-ਟਿਪ ਕਰਕੇ ਚੋਅ ਰਹੀਆਂ ਹਨ, ਪਰ ਸਰਕਾਰ ਦਾ ਨੁਮਾਇੰਦਾ ਜਾਂ ਪ੍ਰਸ਼ਾਸਨ ਅਧਿਕਾਰੀ ਲੋਕਾਂ ਦੀ ਸਾਰ ਲੈਣ ਨਹੀਂ ਪੁੱਜਾ, ਜਿਸ ਪ੍ਰਤੀ ਲੋਕਾਂ 'ਚ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਸਾਬਕਾ ਸਰਪੰਚ ਡਾ. ਰੂਪ ਸਿੰਘ ਖਹਿਰਾ ਬੇਟ, ਕਾਲਾ ਖਹਿਰਾ ਬੇਟ, ਡਾ. ਪੂਰਨ ਸਿੰਘ ਨੇ ਤਰਪਾਲਾਂ ਵੰਡੇ ਜਾਣ ਲਈ ਪ੍ਰਧਾਨ ਰਾਣਾ ਅਤੇ ਕਾਮਰੇਡ ਰਾਜੂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਬਹੁਤੇ ਘਰਾਂ ਦੀਆਂ ਛੱਤਾਂ 'ਚੋਂ ਪਾਣੀ ਵਰਸਣ ਲੱਗਾ <br/> ਅਗਲੀ ਖ਼ਬਰ ਮੰਡੀ ਮੁੱਲਾਂਪੁਰ ਅਜੀਤਸਰ ਨਗਰ ਦੇ ਲੋਕਾਂ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ <br/>
Ad Position 24