25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਰਕਾਰੀ ਸਕੂਲ 'ਚ ਚੋਰੀ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-09-2025
ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਨਜ਼ਦੀਕੀ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਰਕਾਰੀ ਸਕੂਲ ਵਿਚੋਂ ਲੋਹੇ ਦੀਆਂ ਕੁਰਸੀਆਂ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਰਪੰਚ ਅੰਮਿ੍ਤਪਾਲ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਬੀਤੇ 21 ਅਗਸਤ ਦੀ ਰਾਤ ਨੰੂ ਅਣਜਾਣ ਵਿਅਕਤੀਆਂ ਨੇ ਸਰਕਾਰੀ ਸਕੂਲ ਘੁੰਗਰਾਲੀ ਰਾਜਪੂਤਾਂ ਵਿਚ ਦਾਖਲ ਹੋ ਕੇ ਅੰਦਰੋਂ ਲੋਹੇ ਦੀਆਂ ਕੁਰਸੀਆਂ ਅਤੇ ਹੋਰ ਸਾਮਾਨ ਚੋਰੀ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੇ ਬਾਅਦ ਕਥਿਤ ਦੋਸ਼ੀ ਸਤਨਾਮ ਸਿੰਘ ਉਰਫ਼ ਸੱਤਾ ਅਤੇ ਗੋਬਿੰਦਰ ਸਿੰਘ ਉਰਫ਼ ਗੋਬਿੰਦਾ ਦੋਵੇਂ ਵਾਸੀ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਖ਼ਿਲਾਫ਼ ਧਾਰਾ 331(3), 61 (2) ਬੀ. ਐਨ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੇਲਾ ਛਪਾਰ ਵਿਖੇ 7 ਨੂੰ ਹੋਣ ਵਾਲੀਆਂ ਸਾਰੀਆਂ ਕਾਨਫ਼ਰੰਸਾਂ ਰੱਦ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਨਾਕਾਮੀ ਨੇ ਹੜ੍ਹਾਂ ਦੇ ਰੂਪ 'ਚ ਲੋਕਾਂ ਦਾ ਕੀਤਾ ਉਜਾੜਾ-ਰਾਜੇਵਾਲ
Ad Position 24