ਮਲੌਦ, 3 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਵਿਖੇ ਤਾਇਨਾਤ ਹੋਮਗਾਰਡ ਗੁਰਮੀਤ ਸਿੰਘ ਦੀ ਸੇਵਾਮੁਕਤੀ ਦੌਰਾਨ ਥਾਣਾ ਮੁਖੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਸਾਰੇ ਪੁਲਿਸ ਮੁਲਾਜ਼ਮਾਂ ਵਲੋਂ ਹੋਮਗਾਰਡ ਗੁਰਮੀਤ ਸਿੰਘ ਨੂੰ ਸਨਮਾਨਿਤ ਕਰਦਿਆਂ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਨੇ ਆਪਣੀ ਨੌਕਰੀ ਮੌਕੇ ਸੇਵਾਵਾਂ ਇਮਾਨਦਾਰੀ ਨਾਲ ਨਿਭਾਈਆਂ | ਇਸ ਮੌਕੇ ਥਾਣੇਦਾਰ ਸੋਹਣ ਸਿੰਘ, ਥਾਣੇਦਾਰ ਗੁਰਮੀਤ ਸਿੰਘ, ਥਾਣੇਦਾਰ ਬਲਜਿੰਦਰ ਸਿੰਘ, ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਕਰਮਜੀਤ ਸਿੰਘ, ਨਵਦੀਪ ਸਿੰਘ, ਜਸਵਿੰਦਰ ਸਿੰਘ, ਹੋਮ ਗਾਰਡ ਚਰਨਜੀਤ ਸਿੰਘ, ਹੈੱਡ ਕਾਂਸਟੇਬਲ ਅਮਨਦੀਪ ਕੌਰ ਗਿੱਲ, ਸਪਨਪ੍ਰੀਤ ਕੌਰ, ਜਗਦੀਪ ਕੌਰ, ਜੱਗੀ ਸਿਰਥਲਾ ਆਦਿ ਹਾਜ਼ਰ ਸਨ |