ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਬਸਤੀ (ਨੇੜ੍ਹੇ ਫੱਸੇ ਮਾਜਰਾ) ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਲੱਗ ਰਹੇ ਖੋਰੇ ਤੋਂ ਬਚਾਉਣ ਲਈ ਰਾਹਤ ਕਾਰਜਾਂ ਵਿਚ ਜੁਟੇ ਪਿੰਡ ਵਾਸੀਆਂ ਦੀ ਮਦਦ ਲਈ ਅੱਜ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਪੁੱਜੇ ¢ ਉਕਤ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਲੁਧਿਆਣਾ ਤੇ ਰੋਪੜ ਜ਼ਿਲਿ੍ਹਆਂ ਵਿਚ ਪੈਂਦੇ ਧੁੱਸੀ ਬੰਨ੍ਹਾਂ 'ਤੇ ਪਿੰਡਾਂ ਦੇ ਲੋਕਾਂ ਨੇ ਟਰੈਕਟਰ, ਟਰਾਲੀਆਂ, ਮਸ਼ੀਨਾਂ ਅਤੇ ਹੱਥੀਂ ਹਜ਼ਾਰਾਂ ਬੋਰੀਆਂ ਬਚਾਅ ਲਈ ਲਗਾਈਆਂ ¢ ਉਨ੍ਹਾਂ ਕਿਹਾ ਕਿ ਇਕੱਲੇ ਪ੍ਰਸ਼ਾਸਨਿਕ ਅਮਲਾ ਵੀ ਕੁੱਝ ਨਹੀਂ ਕਰ ਸਕਦਾ, ਲੋੜ ਹੈ ਕਿ ਸਮੂਹ ਪਿੰਡਾਂ ਦੇ ਲੋਕ ਧੁੱਸੀ ਬੰਨ੍ਹ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ ¢ ਪਰਮਜੀਤ ਸਿੰਘ ਢਿੱਲੋਂ ਨੇ ਇਸ ਮੌਕੇ ਆਪਣੇ ਵਲੋਂ ਰਾਹਤ ਕਾਰਜਾਂ ਲਈ ਸਹਾਇਤਾ ਵੀ ਦਿੱਤੀ ¢ ਇਸ ਮੌਕੇ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਰਪੰਚ ਜੋਗਿੰਦਰ ਸਿੰਘ ਪੋਲਾ, ਮਨਜੀਤ ਸਿੰਘ ਮੱਕੜ, ਚਰਨਜੀਤ ਸਿੰਘ ਲੱਖੋਵਾਲ, ਦਲਜੀਤ ਸਿੰਘ ਬੁੱਲੇਵਾਲ, ਹਰਜਿੰਦਰ ਸਿੰਘ ਛੌੜੀਆਂ ਵੀ ਮੌਜੂਦ ਸਨ¢