ਖੰਨਾ, 3 ਸਤੰਬਰ (ਹਰਜਿੰਦਰ ਸਿੰਘ ਲਾਲ)-ਨਸ਼ਿਆਂ ਦਾ ਸੇਵਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਦੇ ਬਾਅਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਥਾਣੇਦਾਰ ਸੰਯਮਪ੍ਰਤਾਪ ਸਿੰਘ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਮੁਹੱਲਾ ਬ੍ਰਹਮਪੁਰੀ, ਲਲਹੇੜੀ ਰੋਡ ਖੰਨਾ ਦਾ ਰਹਿਣ ਵਾਲਾ ਕਥਿਤ ਦੋਸ਼ੀ ਸੁਮੀਤ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਨਸ਼ੇ ਕਰਨ ਦਾ ਆਦੀ ਹੈ | ਪੁਲਿਸ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਸਿਵਲ ਹਸਪਤਾਲ ਤੋਂ ਉਸ ਦਾ ਡੋਪ ਟੈੱਸਟ ਕਰਵਾਇਆ | ਜਿਸ ਦੇ ਬਾਅਦ ਟੈੱਸਟ ਰਿਪੋਰਟ ਪਾਜੇਟਿਵ ਆਉਣ ਦੇ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਸੁਮੀਤ ਕੁਮਾਰ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਐਨ. ਡੀ. ਪੀ. ਐੱਸ. ਐਕਟ ਦੀ ਧਾਰਾ 27/61/85 ਅਧੀਨ ਕਾਰਵਾਈ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |