ਮਾਛੀਵਾੜਾ ਸਾਹਿਬ, 3 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ, ਝਾੜ ਸਾਹਿਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਧਾਰਮਿਕ ਲੈਕਚਰ ਕਰਵਾਇਆ ਗਿਆ ¢ ਕਾਲਜ ਦੇ ਧਰਮ ਅਧਿਐਨ ਵਿਭਾਗ ਵਲੋਂ ਕਰਵਾਏ ਲੈਕਚਰ 'ਚ ਮੁੱਖ ਬੁਲਾਰੇ ਜਸਵਿੰਦਰ ਸਿੰਘ ਖ਼ਾਲਸਾ, ਐਜੂਕੇਟ ਪੰਜਾਬ ਪ੍ਰੋਜੈਕਟ ਵਾਲਿਆਂ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਆਪਣੇ ਜੀਵਨ ਦੀਆਂ ਪ੍ਰੇਰਨਾਦਾਇਕ ਘਟਨਾਵਾਂ ਬਾਰੇ ਦੱਸ ਕੇ ਗੁਰਬਾਣੀ ਅਨੁਸਾਰ ਦਰਸਾਏ ਮਾਰਗ ਦੇ ਪਾਂਧੀ ਬਣਨ ਅਤੇ ਗੁਰਬਾਣੀ ਵਿਚ ਦਿ੍ੜ ਕਰਵਾਈ ਜੀਵਨ ਜਾਂਚ ਅਪਣਾਉਣ ਦਾ ਸੁਨੇਹਾ ਦਿੱਤਾ¢ ਉਨ੍ਹਾਂ ਨੇ ਨਿੱਤਨੇਮ ਕਰਨ ਤੋਂ ਇਲਾਵਾ ਬਾਣੀ ਦੇ ਸ੍ਰੀ ਸਹਿਜ ਪਾਠ ਵੀ ਰੋਜ਼ਾਨਾ ਕਰਨ ਦੀ ਪ੍ਰੇਰਨਾ ਕੀਤੀ ¢ ਇਸ ਮੌਕੇ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਗੁਰਬਾਣੀ ਸਿਧਾਂਤਾਂ ਅਨੁਸਾਰ ਚੱਲਣ ਦੀ ਹਾਮੀ ਵੀ ਭਰੀ ¢ ਕਾਲਜ ਪਿ੍ੰ. ਡਾ. ਰਜਿੰਦਰ ਕੌਰ ਨੇ ਕਿਹਾ ਕਿ ਗੁਰਬਾਣੀ 'ਚ ਮਨੁੱਖ ਦੀਆਂ ਸਭ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦਰਸਾਇਆ ਗਿਆ ਹੈ ¢ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਇਲਾਕਾ ਇੰਚਾਰਜ ਕੁਲਦੀਪ ਸਿੰਘ ਨੇ ਪੜ੍ਹਾਈ 'ਚ ਹੁਸ਼ਿਆਰ ਅਤੇ ਗੁਰਬਾਣੀ ਨਾਲ ਜੁੜੀਆਂ ਲੋੜਵੰਦ ਵਿਦਿਆਰਥਣਾਂ ਦੀ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ ¢ ਇਸ ਮੌਕੇ ਡਾ. ਰਣਜੀਤ ਕੌਰ (ਹੋਮ ਸਾਇੰਸ ਵਿਭਾਗ) ਨੇ ਆਏ ਮੁੱਖ ਵਕਤਾ ਅਤੇ ਮਹਿਮਾਨਾਂ ਦਾ ਧੰਨਵਾਦ ਪ੍ਰਗਟਾਇਆ¢