08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੁਖਬੀਰ ਨੇ ਪਿੰਡ ਫੱਸੇ ਵਿਖੇ ਰਾਹਤ ਕਾਰਜਾਂ ਲਈ ਦਿੱਤੇ 3 ਲੱਖ ਰੁਪਏ

Ad Position 21
No active advertisement
ਅਜੀਤ ਡੈਸਕ 05-09-2025
ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਦੀ ਹੱਦ 'ਤੇ ਪੈਂਦੇ ਪਿੰਡ ਫੱਸੇ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਇਜ਼ਾ ਲੈਣ ਪੁੱਜੇ, ਜਿਥੇ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਸੁਣੀਆਂ | ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ 'ਤੇ ਹੜ੍ਹ ਆਏ ਹੋਏ ਹਨ ਅਤੇ ਸੂਬੇ ਮਾੜੇ ਸਮੇਂ 'ਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਲੋਕਾਂ ਦਾ ਇਕੱਠ ਦੇਖ ਕੇ ਇਹ ਸਿੱਧ ਹੋ ਗਿਆ ਕਿ ਪੰਜਾਬ ਨੂੰ ਪੰਜਾਬੀ ਲੋਕ ਹੀ ਬਚਾਉਣਗੇ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪੀੜ੍ਹਤਾਂ ਲਈ ਕੁੱਝ ਵੀ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਬੀਤੀ ਰਾਤ ਪਿੰਡ ਫੱਸਿਆਂ ਦੇ ਬੰਨ੍ਹ 'ਤੇ ਸਥਿਤੀ ਬੜੀ ਗੰਭੀਰ ਹੋ ਗਈ ਸੀ ਤੇ ਸੂਚਨਾ ਮਿਲ ਰਹੀ ਸੀ ਕਿ ਬੰਨ੍ਹ ਕਿਸੇ ਸਮੇਂ ਵੀ ਟੁੱਟ ਸਕਦਾ ਹੈ ਪਰ ਇਸ ਇਲਾਕੇ ਦੇ ਲੋਕਾਂ ਨੇ ਇਸ ਬੰਨ੍ਹ ਨੂੰ ਬਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਜੋ ਕਿ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕਰਨ ਲੱਗੇ ਲੋਕਾਂ ਲਈ ਵੱਖ ਵੱਖ ਪਿੰਡਾਂ ਤੇ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਲਗਾਏ ਜਾ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦੀ ਡਿਊਟੀ ਲਗਾਈ ਕਿ ਉਹ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤੇ ਬਾਦਲ ਵਲੋਂ ਆਪਣੇ ਤੌਰ 'ਤੇ 3 ਲੱਖ ਰੁਪਏ ਸਰਪੰਚ ਨੂੰ ਸੌਂਪੇ ਕਿ ਉਹ ਵਾਹਨਾਂ 'ਚ ਤੇਲ ਤੇ ਹੋਰ ਸਮਗਰੀ ਖ਼ਰੀਦਣ | ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਨਾਜ਼ੁਕ ਹੋ ਗਏ ਤੇ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਦਹਿੜੂ ਵਿਖੇ ਡਬਲ ਸਟੋਰੀ ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ ਅਗਲੀ ਖ਼ਬਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਕੀਤੇ ਪੁਲਿਸ ਹਵਾਲੇ, ਸੀ. ਸੀ. ਟੀ. ਵੀ. ਕੈਮਰੇ ਰਾਹੀਂ ਹੋਈ ਪਛਾਣ
Ad Position 24